November 5, 2024

ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ

ਕੈਨੇਡਾ: ਸਮਾਣਾ ਉਪ ਮੰਡਲ ਦੇ ਪਿੰਡ ਕਕਰਾਲਾ ਭਾਈਕਾ ਤੋਂ 2 ਮਹੀਨੇ ਪਹਿਲਾਂ ਕੈਨੇਡਾ (Canada) ਗਏ ਨੌਜਵਾਨ ਦੀ ਅਚਾਨਕ ਮੌਤ (The Sudden Death) ਦੀ ਖ਼ਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਦਿਲਪ੍ਰੀਤ ਸਿੰਘ (20)  ਆਪਣੀ ਭੈਣ ਕੋਲ ਕੈਨੇਡਾ ਗਿਆ ਸੀ ਅਤੇ ਸਰੀ ਨੇੜੇ ਆਪਣੀ ਭੈਣ ਕੋਲ ਰਹਿ ਰਿਹਾ ਸੀ। ਬੀਤੇ ਦਿਨ ਉਸ ਦੀ ਭੈਣ ਨੇ ਦਿਲਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਬਾਰੇ ਫੋਨ ‘ਤੇ ਜਾਣਕਾਰੀ ਦਿੱਤੀ, ਜਿਸ ਕਾਰਨ ਪਰਿਵਾਰ ਸਦਮੇ ‘ਚ ਹੈ।

ਮ੍ਰਿਤਕ ਦੇ ਪਿਤਾ ਸਾਬਕਾ ਫੌਜੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਪੁੱਤਰ ਦੇ ਚੰਗੇ ਭਵਿੱਖ ਲਈ ਕਰਜ਼ਾ ਲੈ ਕੇ ਉਸਨੂੰ ਵਿਦੇਸ਼ ਭੇਜਿਆ ਸੀ ਜਦ ਕਿ ਇੱਕ ਸਾਲ ਪਹਿਲਾਂ ਉਸਦੀ ਭੈਣ ਨੂੰ ਵੀ ਮੋਟਾ ਕਰਜ਼ ਦੇ ਕੇ ਉਨ੍ਹਾਂ ਨੇ ਕ ਭੇਜਿਆ ਸੀ । ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਮੁਤਾਬਕ ਇਸ ਸਮੇਂ ਦਿਲਪ੍ਰੀਤ ਦੀ ਲਾਸ਼ ਕੈਨੇਡਾ ਦੇ ਹਸਪਤਾਲ ‘ਚ ਹੈ ਅਤੇ ਕਾਨੂੰਨੀ ਕਾਰਵਾਈ ਤੋਂ ਬਾਅਦ ਉਸ ਦੀ ਲਾਸ਼ ਪੰਜਾਬ ਭੇਜ ਦਿੱਤੀ ਜਾਵੇਗੀ। ਮ੍ਰਿਤਕ ਦੇ ਪਿਤਾ, ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰ ਸਰਕਾਰ ਅਤੇ ਲੋਕਾਂ ਨੂੰ ਮ੍ਰਿਤਕ ਦੀ ਲਾਸ਼ ਪੰਜਾਬ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।

By admin

Related Post

Leave a Reply