ਕੈਨੇਡਾ : ਅਯੁੱਧਿਆ ‘ਚ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ‘ਤੇ ਬਣਨ ਵਾਲੇ ਵਿਸ਼ਾਲ ਮੰਦਰ ਨੂੰ ਲੈ ਕੇ ਦੇਸ਼-ਵਿਦੇਸ਼ ‘ਚ ਵਸਦੇ ਰਾਮ ਭਗਤਾਂ ‘ਚ ਭਾਰੀ ਉਤਸ਼ਾਹ ਹੈ। ਇਸ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਸਾਰੇ ਸਰਕਾਰੀ ਅਦਾਰਿਆਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਮਾਰੀਸ਼ਸ ਨੇ ਵੀ ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ਰ 22 ਜਨਵਰੀ ਨੂੰ 2 ਘੰਟੇ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਤਹਿਤ ਓਕਵਿਲੇ ‘ਚ ਰਾਮ ਮੰਦਰ ਦੀ ਸ਼ਾਨ ਨੂੰ ਲੈ ਕੇ ਅਹਿਮ ਐਲਾਨ ਕੀਤਾ ਗਿਆ ਹੈ।

ਓਕਵਿਲੇ (Oakville) ਦੇ ਮੇਅਰ ਰੌਬ ਬਰਟਨ (Mayor Rob Burton) ਨੇ ਐਲਾਨ ਕੀਤਾ ਹੈ ਕਿ 22 ਜਨਵਰੀ ਨੂੰ ‘ਅਯੁੱਧਿਆ ਰਾਮ ਮੰਦਰ ਦਿਵਸ’ ਐਲਾਨਿਆ ਗਿਆ ਹੈ। ਇਸ ਸਬੰਧੀ ਜਾਰੀ ਇੱਕ ਬਿਆਨ ਵਿੱਚ ਰੌਬ ਬਰਟਨ ਨੇ ਕਿਹਾ ਕਿ ਭਗਵਾਨ ਰਾਮ ਦੀ ਜਨਮ ਭੂਮੀ ਅਯੁੱਧਿਆ ਵਿੱਚ ਰਾਮ ਮੰਦਿਰ ਦੀ ਉਸਾਰੀ ਹਿੰਦੂ ਭਾਈਚਾਰੇ ਦੀ ਚਿਰੋਕਣੀ ਇੱਛਾ ਰਹੀ ਹੈ, ਜੋ ਪੀੜ੍ਹੀ ਦਰ ਪੀੜ੍ਹੀ ਤੀਰਥ ਅਸਥਾਨ ਪ੍ਰਤੀ ਸ਼ਰਧਾ ਨੂੰ ਦਰਸਾਉਂਦੀ ਹੈ। 22 ਜਨਵਰੀ 2024 ਨੂੰ ਅਯੁੱਧਿਆ ਰਾਮ ਮੰਦਰ ਦਾ ਉਦਘਾਟਨ ਵਿਸ਼ਵ ਭਰ ਦੇ ਹਿੰਦੂਆਂ ਲਈ ਬਹੁਤ ਮਹੱਤਵ ਰੱਖਦਾ ਹੈ। ਇਹ ਇੱਕ ਪੁਰਾਣੇ ਸੁਪਨੇ ਦੀ ਪੂਰਤੀ ਨੂੰ ਦਰਸਾਉਂਦਾ ਹੈ।

ਰੌਬ ਬਰਟਨ ਨੇ ਕਿਹਾ ਕਿ ਅਯੁੱਧਿਆ ਰਾਮ ਮੰਦਰ ਦਾ ਉਦਘਾਟਨ ਸ਼ਾਂਤੀ, ਏਕਤਾ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਦਾ ਪ੍ਰਮਾਣ ਹੈ ਜੋ ਹਿੰਦੂ ਧਰਮ ਦਾ ਅਨਿੱਖੜਵਾਂ ਅੰਗ ਹਨ। 22 ਜਨਵਰੀ ਨੂੰ ਅਯੁੱਧਿਆ ਰਾਮ ਮੰਦਰ ਦਿਵਸ ਦਾ ਜਸ਼ਨ ਸਾਡੇ ਭਾਈਚਾਰੇ ਲਈ ਇਸ ਮਹੱਤਵਪੂਰਨ ਮੌਕੇ ਦੇ ਸੱਭਿਆਚਾਰਕ ਅਤੇ ਅਧਿਆਤਮਿਕ ਮਹੱਤਵ ਨੂੰ ਮੰਨਣ ਅਤੇ ਪਛਾਣਨ ਦਾ ਮੌਕਾ ਹੋਵੇਗਾ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਇਸ ਇਤਿਹਾਸਕ ਮੌਕੇ ‘ਤੇ ਇਕੱਠੇ ਹੋ ਕੇ ਸ਼ਾਂਤੀ, ਏਕਤਾ ਅਤੇ ਸੱਭਿਆਚਾਰਕ ਵਿਭਿੰਨਤਾ ਦੀਆਂ ਕਦਰਾਂ-ਕੀਮਤਾਂ ਨੂੰ ਮਨਾਉਣ ਦੀ ਅਪੀਲ ਕੀਤੀ।

The post ਕੈਨੇਡਾ ‘ਚ ਵੀ ਰਾਮ ਮੰਦਰ ਦੀ ਧੂਮ, ਓਕਵਿਲ ਦੇ ਮੇਅਰ ਨੇ ਕੀਤਾ ਵੱਡਾ ਐਲਾਨ appeared first on Time Tv.

Leave a Reply