November 5, 2024

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਦਿੱਤੀਆਂ ਸਖ਼ਤ ਹਦਾਇਤਾਂ

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ...

ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ (Balkar Singh) ਨੇ ਸਮੂਹ ਜ਼ਿਲ੍ਹਿਆਂ ਦੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਲਈ ਆਖਿਆ ਹੈ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਜ ਇੱਥੇ ਨਗਰ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਕਹੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਖ-ਵੱਖ ਸਕੀਮਾਂ ਜਿਵੇਂ ਕਿ 15ਵੇਂ ਵਿੱਤ ਕਮਿਸ਼ਨ ਦੀ ਅਣਵਰਤੀ ਰਾਸ਼ੀ, ਕੇਂਦਰ ਸਰਕਾਰ ਦੀ ਸਪਾਂਸਰਡ ਸਕੀਮਾਂ ਦੀ ਅਣਵਰਤੀ ਰਾਸ਼ੀ ਅਤੇ ਐਸ.ਐਨ.ਏ. ਬਾਰੇ ਪੁੱਛਿਆ। ਖਾਤੇ ਵਿੱਚ ਬਕਾਇਆ ਫੰਡਾਂ ਦੀ ਸਮੀਖਿਆ ਕੀਤੀ ਅਤੇ 9 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਵਾਟਰ ਟ੍ਰੀਟਮੈਂਟ ਪਲਾਂਟਾਂ ਲਈ ਜਗ੍ਹਾ ਦੀ ਉਪਲਬਧਤਾ ਬਾਰੇ ਅਧਿਕਾਰੀਆਂ ਨਾਲ ਚਰਚਾ ਕੀਤੀ।

ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਜਿੱਥੇ ਵੀ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾ ਦੀ ਚੋਣ ਕਰਨ ਵਿੱਚ ਮੁਸ਼ਕਲ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਯੋਗ ਥਾਂ ਦੀ ਚੋਣ ਕਰਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤੀ ਨਾਲ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਰੋਜ਼ਾਨਾ ਸਫ਼ਾਈ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ‘ਤੇ ਲੋੜ ਅਨੁਸਾਰ ਸੀਵਰੇਜ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਭਾਰੀ ਬਰਸਾਤ ਦੀ ਸੂਰਤ ਵਿੱਚ ਸੀਵਰੇਜ ਦਾ ਪਾਣੀ ਨਾ ਰੁਕੇ ਅਤੇ ਗੰਦਾ ਪਾਣੀ ਸੜਕਾਂ ਅਤੇ ਗਲੀਆਂ ਵਿੱਚ ਨਾ ਵੜ ਸਕੇ।

ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਬਰਸਾਤਾਂ ਦੇ ਮੌਸਮ ਦੌਰਾਨ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸੇ ਵੀ ਅਣਸੁਖਾਵੀਂ ਘਾਟ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਨ। ਉਨ੍ਹਾਂ ਕਿਹਾ ਕਿ ਵੈਕਟਰ ਬੋਰਨ ਬਿਮਾਰੀਆਂ ਨਾਲ ਨਜਿੱਠਣ ਲਈ ਢੁਕਵੇਂ ਕਦਮ ਚੁੱਕੇ ਜਾਣ, ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਪੀ.ਐਮ.ਆਈ.ਡੀ.ਸੀ. ਵੀ ਹਾਜ਼ਰ ਹੋਏ। ਮੀਟਿੰਗ ਵਿੱਚ ਸੀ.ਈ.ਓ ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਮੁੱਖ ਦਫ਼ਤਰ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

By admin

Related Post

Leave a Reply