ਖਾਤੇ ਫ੍ਰੀਜ਼ ਕੀਤੇ ਜਾਣ ਤੇ ਬੋਲੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ
By admin / March 21, 2024 / No Comments / Punjabi News
ਨਵੀਂ ਦਿੱਲੀ : ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ (Sonia Gandhi), ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਅਤੇ ਰਾਹੁਲ ਗਾਂਧੀ (Rahul Gandhi) ਨੇ ਦਿੱਲੀ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਹੈ ਕਿ ਸੱਤਾਧਾਰੀ ਪਾਰਟੀਆਂ ਖਤਰਨਾਕ ਖੇਡ ਖੇਡ ਰਹੀਆਂ ਹਨ। ਵਿਰੋਧੀ ਪਾਰਟੀਆਂ ਦੇ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ। ਇਸ ਦੇ ਦੂਰਗਾਮੀ ਨਤੀਜੇ ਨਿਕਲਣਗੇ। ਇਸ ਤਰ੍ਹਾਂ ਚੋਣਾਂ ਨਿਰਪੱਖ ਕਿਵੇਂ ਹੋ ਸਕਦੀਆਂ ਹਨ? ਭਾਜਪਾ ਨੇ ਚੋਣ ਬਾਂਡਾਂ ਨਾਲ ਖਜ਼ਾਨੇ ਭਰ ਦਿੱਤੇ।
ਖੜਗੇ ਨੇ ਕਿਹਾ ਕਿ ਪਾਰਟੀ ਦੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ। ਸੱਤਾਧਾਰੀ ਪਾਰਟੀ ਨੇ ਅਜਿਹਾ ਇਸ ਲਈ ਕੀਤਾ ਹੈ ਤਾਂ ਕਿ ਕਾਂਗਰਸ ਚੋਣਾਂ ਨਾ ਲੜ ਸਕੇ। ਅਸੀਂ ਲੋਕਤੰਤਰ ਨੂੰ ਬਚਾਉਣਾ ਹੈ ਅਤੇ ਇਸ ਲਈ ਸਾਰਿਆਂ ਨੂੰ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੇ ਵਸੀਲਿਆਂ, ਮੀਡੀਆ ਅਤੇ ਸੰਵਿਧਾਨਕ ਤੇ ਨਿਆਂਇਕ ਸੰਸਥਾਵਾਂ ’ਤੇ ਸਰਕਾਰ ਦਾ ਕੰਟਰੋਲ ਹੈ। ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹਰ ਨਾਗਰਿਕ ਵੋਟ ਪਾਉਣ ਲਈ ਉਤਾਵਲਾ ਹੈ। ਹੁਣ ਤੱਕ ਨਿਰਪੱਖ ਚੋਣਾਂ ਹੋਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੱਤਾਧਾਰੀ ਭਾਜਪਾ ਸਰਕਾਰ ਨੇ ਸਾਧਨਾਂ, ਮੀਡੀਆ, ਸੰਵਿਧਾਨਕ ਅਤੇ ਨਿਆਂਇਕ ਸੰਸਥਾਵਾਂ ’ਤੇ ਕਬਜ਼ਾ ਕਰ ਲਿਆ ਹੈ। ਸਾਰੀਆਂ ਪਾਰਟੀਆਂ ਨੂੰ ਬਰਾਬਰ ਮੌਕੇ ਨਹੀਂ ਮਿਲ ਰਹੇ।
ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਚੋਣ ਬਾਂਡ ਦੇ ਜੋ ਵੇਰਵੇ ਮਿਲੇ ਹਨ, ਉਹ ਹੈਰਾਨੀਜਨਕ ਅਤੇ ਸ਼ਰਮਨਾਕ ਹਨ। ਇਸ ਕਾਰਨ ਦੇਸ਼ ਦੇ ਅਕਸ ਨੂੰ ਠੇਸ ਪਹੁੰਚੀ ਹੈ। ਪਿਛਲੇ 70 ਸਾਲਾਂ ਵਿੱਚ ਨਿਰਪੱਖ ਚੋਣਾਂ ਹੋਈਆਂ ਹਨ। ਸਿਹਤਮੰਦ ਲੋਕਤੰਤਰ ਦਾ ਅਕਸ ਬਣਾਇਆ ਗਿਆ ਸੀ ਪਰ ਅੱਜ ਇਸ ‘ਤੇ ਸਵਾਲੀਆ ਨਿਸ਼ਾਨ ਖੜ੍ਹਾ ਹੋ ਗਿਆ ਹੈ।