ਗੁਰਦਾਸਪੁਰ : ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਦੇ ਸੰਸਥਾਪਕ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਨਵੀਂ ਧਮਕੀ 1 ਤੋਂ 19 ਨਵੰਬਰ ਤੱਕ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।  ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਸਿੱਖ ਵਿਰੋਧੀ ਦੰਗਿਆਂ ਦੀ 40ਵੀਂ ਵਰ੍ਹੇਗੰਢ ਦਾ ਹਵਾਲਾ ਦਿੰਦੇ ਹੋਏ 1 ਤੋਂ 19 ਨਵੰਬਰ ਦਰਮਿਆਨ ਏਅਰ ਇੰਡੀਆ ‘ਤੇ ਹਮਲੇ ਦੀ ਚਿਤਾਵਨੀ ਦਿੱਤੀ ਹੈ।

ਪੰਨੂ ਵੱਲੋਂ ਸਿੱਖ ਵਿਰੋਧੀ ਦੰਗਿਆਂ ਦੀ 40ਵੀਂ ਵਰ੍ਹੇਗੰਢ ਮੌਕੇ ਜਾਰੀ ਕੀਤੀ ਗਈ ਵੀਡੀਓ ਵਿੱਚ ਹਮਲਿਆਂ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਲੋਕਾਂ ਨੂੰ ਏਅਰ ਇੰਡੀਆ ਦੇ ਜਹਾਜ਼ਾਂ ਵਿੱਚ ਸਫ਼ਰ ਨਹੀਂ ਕਰਨਾ ਚਾਹੀਦਾ। ਇਹ ਧਮਕੀ ਅਜਿਹੇ ਸਮੇਂ ‘ਚ ਆਈ ਹੈ ਜਦੋਂ ਭਾਰਤ ‘ਚ ਏਅਰਲਾਈਨਜ਼ ਨੂੰ ਕਈ ਫਰਜ਼ੀ ਸੰਦੇਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਨੂ ਨੇ 2023 ਵਿੱਚ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਸਨ। ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਸੋਮਵਾਰ ਨੂੰ ਯਾਤਰੀਆਂ ਨੂੰ 1 ਤੋਂ 19 ਨਵੰਬਰ ਤੱਕ ਏਅਰ ਇੰਡੀਆ ਦੀਆਂ ਉਡਾਣਾਂ ਵਿੱਚ ਸਵਾਰ ਨਾ ਹੋਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖ ਕਤਲੇਆਮ ਦੀ 40ਵੀਂ ਵਰ੍ਹੇਗੰਢ ਮੌਕੇ ਏਅਰ ਇੰਡੀਆ ਦੀ ਉਡਾਣ ‘ਤੇ ਕੁਝ ਖਾਸ ਤਾਰੀਖਾਂ ਦੌਰਾਨ ਹਮਲਾ ਹੋ ਸਕਦਾ ਹੈ।

ਕੈਨੇਡਾ ਅਤੇ ਅਮਰੀਕਾ ਦੀ ਦੋਹਰੀ ਨਾਗਰਿਕਤਾ ਰੱਖਣ ਵਾਲੇ ਸਿੱਖਸ ਫਾਰ ਜਸਟਿਸ  ਦੇ ਸੰਸਥਾਪਕ ਨੇ ਵੀ ਪਿਛਲੇ ਸਾਲ ਅਜਿਹੀ ਹੀ ਧਮਕੀ ਦਿੱਤੀ ਸੀ। ਦੂਜੇ ਪਾਸੇ ਦਿੱਲੀ ਸਥਿਤ ਇਕ ਸੀਨੀਅਰ ਅਧਿਕਾਰੀ ਨੇ ਸੰਪਰਕ ਕਰਨ ‘ਤੇ ਦੱਸਿਆ ਕਿ ਇਕ ਪਾਸੇ ਤਾਂ ਗੁਰਪਤਵੰਤ ਸਿੰਘ ਪੰਨੂ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਦਕਿ ਦੂਜੇ ਪਾਸੇ ਅਜਿਹੀਆਂ ਧਮਕੀਆਂ ਦੇ ਕੇ ਅਜਿਹਾ ਕਰਨ ਵਾਲਿਆਂ ਨੂੰ ਇਨਾਮ ਦੇਣ ਦਾ ਐਲਾਨ ਕਰ ਰਿਹਾ ਹੈ।

Leave a Reply