ਚੰਡੀਗੜ੍ਹ : ਹਰਿਆਣਾ ਦੇ ਸੀ.ਐਮ ਸੈਣੀ (CM Saini) ਨੇ ਕਿਸਾਨਾਂ ਲਈ ਵੱਡਾ ਐਲਾਨ ਕਰਦਿਆਂ ਕਿਸਾਨਾਂ ਦਾ 133 ਕਰੋੜ 55 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਬੰਦ ਪਏ ਟਿਊਬਵੈੱਲਾਂ ਨੂੰ ਮੁੜ ਚਾਲੂ ਕਰਨ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਸੂਬੇ ਦੀਆਂ ਸਾਰੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੇਗੀ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦੇ ਐਲਾਨ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ।

ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦੇ ਫੈਸਲੇ ਨਾਲ ਕਿਸਾਨਾਂ ਦੇ ਚਿਹਰਿਆਂ ‘ਤੇ ਖੁਸ਼ੀ ਆ ਗਈ ਹੈ। ਕਿਸਾਨਾਂ ਨੂੰ ਇਹ ਅਹਿਸਾਸ ਹੋਣ ਲੱਗਾ ਹੈ ਕਿ ਨਾਇਬ ਸਿੰਘ ਸੈਣੀ ਤੋਂ ਵੱਧ ਕਿਸਾਨ ਹਿਤੈਸ਼ੀ ਮੁੱਖ ਮੰਤਰੀ ਕੋਈ ਨਹੀਂ ਹੋ ਸਕਦਾ।

ਗਿਆਨਚੰਦ ਗੁਪਤਾ ਨੇ ਵੀ ਭਗਵੰਤ ਮਾਨ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਮੈਂ ਉਨ੍ਹਾਂ ਤੋਂ ਜਾਣਨਾ ਚਾਹੁੰਦਾ ਹਾਂ ਕਿ ਜਿਹੜੇ ਲੋਕ ਆਪਣੇ ਆਪ ਨੂੰ ਕਿਸਾਨਾਂ ਦੇ ਸਭ ਤੋਂ ਵੱਡੇ ਸ਼ੁਭਚਿੰਤਕ ਸਮਝਦੇ ਹਨ, ਆਪਣੇ ਆਪ ਨੂੰ ਕਿਸਾਨਾਂ ਦਾ ਮਸੀਹਾ ਦੱਸਦੇ ਹਨ, ਉਹ ਕਦੋਂ ਫਸਲਾਂ ਦੀ ਖਰੀਦ ਦਾ ਐਲਾਨ ਕਰਨਗੇ। ਪੰਜਾਬ ‘ਚ MSP ਤੇ ਕਿਸਾਨ ਭਰਾਵਾਂ ਨੂੰ ਸਹੂਲਤਾਂ ਦੇਣਗੇ?

Leave a Reply