ਗੁਰਦਾਸਪੁਰ ਜ਼ਿਲ੍ਹੇ ‘ਚ ਲਾਗੂ ਹੋਈ ਧਾਰਾ 144
By admin / March 29, 2024 / No Comments / Punjabi News
ਗੁਰਦਾਸਪੁਰ: ਪੰਜਾਬ ਸਕੂਲ ਸਿੱਖਿਆ ਬੋਰਡ (The Punjab School Education Board) ਵੱਲੋਂ ਸੈਸ਼ਨ 2024-25 ਲਈ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ (Eminence and Meritorious Schools) ਵਿੱਚ 9ਵੀਂ ਅਤੇ 11ਵੀਂ ਜਮਾਤਾਂ ਦੇ ਦਾਖਲੇ ਲਈ ਸਾਂਝੀ ਪ੍ਰੀਖਿਆ 30.03.2024 ਨੂੰ ਲਈ ਜਾ ਰਹੀ ਹੈ। ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੈ। ਉਕਤ ਪ੍ਰੀਖਿਆ ਬੋਰਡ ਵੱਲੋਂ ਸਥਾਪਿਤ ਕੇਂਦਰਾਂ ਵਿੱਚ ਲਈ ਜਾ ਰਹੀ ਹੈ।
ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸੁਭਾਸ਼ ਚੰਦਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਦਾਸਪੁਰ ਵਿੱਚ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ‘ਤੇ 30 ਮਾਰਚ 2024 ਨੂੰ ਸਖ਼ਤ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਉਨ੍ਹਾਂ ਵਿਅਕਤੀਆਂ ’ਤੇ ਲਾਗੂ ਨਹੀਂ ਹੋਣਗੇ ਜੋ ਇਨ੍ਹਾਂ ਪ੍ਰੀਖਿਆਵਾਂ ਵਿੱਚ ਡਿਊਟੀ ’ਤੇ ਹੋਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਇਕਪਾਸੜ ਤੌਰ ‘ਤੇ ਪਾਸ ਕਰਕੇ ਆਮ ਜਨਤਾ ਨੂੰ ਸੰਬੋਧਨ ਕੀਤਾ।