ਪੰਜਾਬ : ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਨੇ ਕੱਲ੍ਹ ਆਪਣੇ ਉਤਰਾਧਿਕਾਰੀ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਤੁਰੰਤ ਪ੍ਰਭਾਵ ਨਾਲ ਜਸਦੀਪ ਸਿੰਘ ਗਿੱਲ (Jasdeep Singh Gill) ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਇਸ ਦੌਰਾਨ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਐਲਾਨੇ ਉੱਤਰਾਧਿਕਾਰੀ ਜਸਦੀਪ ਸਿੰਘ ਗਿੱਲ ਦੀ ਇਕੱਠੇ ਪਹਿਲੀ ਤਸਵੀਰ ਸਾਹਮਣੇ ਆਈ ਹੈ।
ਇਸ ਦੇ ਨਾਲ ਹੀ ਡੇਰੇ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਰਾਧਾ ਸੁਆਮੀ ਸਤਿਸੰਗ ਬਿਆਸ (RSSB) ਦੇ ਮੌਜੂਦਾ ਸੰਤ ਸਤਿਗੁਰੂ ਹਨ। ਵਾਰਿਸ ਦੇ ਐਲਾਨ ਤੋਂ ਬਾਅਦ ਫੈਲੀਆਂ ਅਫਵਾਹਾਂ ਦਾ ਖੰਡਨ ਕਰਦੇ ਹੋਏ ਡੇਰੇ ਨੇ ਇਕ ਹੋਰ ਬਿਆਨ ਜਾਰੀ ਕਰਕੇ ਸਥਿਤੀ ਸਪੱਸ਼ਟ ਕੀਤੀ ਹੈ ਕਿ ਬਾਬਾ ਜੀ ਦੀ ਸਿਹਤ ਠੀਕ ਹੈ ਅਤੇ ਉਹ ਪਹਿਲਾਂ ਵਾਂਗ ਹੀ ਸਤਿਸੰਗ ਅਤੇ ਨਾਮ ਦਾਨ ਦਿੰਦੇ ਰਹਿਣਗੇ।
ਡੇਰੇ ਦੇ ਅਨੁਸਾਰ, ਹਜ਼ੂਰ ਜਸਦੀਪ ਸਿੰਘ ਗਿੱਲ ਨੂੰ 2 ਸਤੰਬਰ, 2024 ਤੋਂ ਸਾਰੀਆਂ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀਆਂ ਦਾ ਸਰਪ੍ਰਸਤ ਨਾਮਜ਼ਦ ਕੀਤਾ ਗਿਆ ਹੈ। ਹਜ਼ੂਰ ਜਸਦੀਪ ਗਿੱਲ ਭਵਿੱਖ ਵਿੱਚ ੍ਰਸ਼ਸ਼ਭ ਦੇ ਸੰਤ ਸਤਿਗੁਰੂ ਹੋਣਗੇ ਅਤੇ ਉਸ ਤੋਂ ਬਾਅਦ ਸੰਗਤ ਨੂੰ ਨਾਮ ਦਾਨ ਕਰਨ ਦਾ ਅਧਿਕਾਰ ਹੋਵੇਗਾ। ਉਦੋਂ ਤੱਕ ਉਹ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਸਤਿਸੰਗਾਂ ਵਿੱਚ ਹਾਜ਼ਰੀ ਭਰਦੇ ਰਹਿਣਗੇ।