ਪੰਜਾਬ : ਪੰਜਾਬ ਸਰਕਾਰ ਦੇ ਚਾਈਨਾ ਡੋਰ ‘ਤੇ ਪਾਬੰਦੀ ਲਗਾਉਣ ਦੇ ਬਾਵਜੂਦ ਲੋਕ ਇਸ ਦੀ ਵਿਕਰੀ ਤੋਂ ਪਿੱਛੇ ਨਹੀਂ ਹਟ ਰਹੇ ਹਨ। ਤਾਜ਼ਾ ਮਾਮਲਾ ਜ਼ਿਲ੍ਹਾਂ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ 6 ਸਾਲ ਦੀ ਬੱਚੀ ਚਾਈਨਾ ਡੋਰ ਦੀ ਚਪੇਟ ਵਿੱਚ ਆ ਗਈ ਹੈ। ਇਸ ਘਟਨਾ ਵਿੱਚ ਲੜਕੀ ਦੀ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੀ ਦੀਨਦਿਆਲ ਕਾਲੋਨੀ ਵੇਰਕਾ ਤੋਂ ਲੜਕੀ ਆਪਣੇ ਪਰਿਵਾਰ ਨਾਲ ਮੋਟਰਸਾਈਕਲ ‘ਤੇ ਜਾ ਰਹੀ ਸੀ। ਇਸ ਦੌਰਾਨ ਰਸਤੇ ‘ਚ ਲੜਕੀ ਦਾ ਡੋਰ ਨਾਲ ਗਲਾ ਵੱਢ ਗਿਆ ਅਤੇ ਉਸਦੀ ਸਾਹ ਨਲੀ ਕੱਟ ਗਈ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਅਤੇ ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Leave a Reply