ਚੀਨ : ਚੀਨ ਦੇ ਦੱਖਣ-ਪੱਛਮੀ ਸ਼ਹਿਰ ਜ਼ਿਗੋਂਗ ਦੇ ਇੱਕ ਸ਼ਾਪਿੰਗ ਸੈਂਟਰ ਵਿੱਚ ਅੱਗ ਲੱਗਣ (Fire in a Shopping Center) ਕਾਰਨ 16 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਇਹ ਘਟਨਾ ਬੁੱਧਵਾਰ ਸ਼ਾਮ 6 ਵਜੇ ਤੋਂ ਬਾਅਦ 14 ਮੰਜ਼ਿਲਾ ਵਪਾਰਕ ਇਮਾਰਤ ‘ਚ ਵਾਪਰੀ।

ਅੱਗ ਦੀ ਘਟਨਾ ਅਤੇ ਬਚਾਅ ਕਾਰਜ
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਬਚਾਅ ਕਰਮਚਾਰੀਆਂ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਬਚਾਅ ਕਾਰਜ ਰਾਤ ਭਰ ਜਾਰੀ ਰਿਹਾ ਅਤੇ ਤੜਕੇ 3 ਵਜੇ ਤੱਕ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਗਈ। ਅੱਗ ਲੱਗਣ ਕਾਰਨ ਇਮਾਰਤ ਦੇ ਹੇਠਲੇ ਹਿੱਸੇ ਵਿੱਚ ਧੂੰਆਂ ਭਰ ਗਿਆ, ਜਿਸ ਕਾਰਨ ਸਥਿਤੀ ਹੋਰ ਵੀ ਗੰਭੀਰ ਹੋ ਗਈ।

ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ ਅਤੇ ਅੱਗ ਲੱਗਣ ਸਮੇਂ ਇਮਾਰਤ ਵਿੱਚ ਕਿੰਨੇ ਲੋਕ ਮੌਜੂਦ ਸਨ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਅੱਗ ਲੱਗਣ ਦਾ ਕਾਰਨ ਉਸਾਰੀ ਦਾ ਕੰਮ ਹੋ ਸਕਦਾ ਹੈ, ਪਰ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਘਟਨਾ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

Leave a Reply