ਨਵੀਂ ਦਿੱਲੀ : ਚੰਡੀਗੜ੍ਹ ਮੇਅਰ (Chandigarh Mayor) ਦੀ ਚੋਣ ਨੂੰ ਲੈ ਕੇ ਸੁਪਰੀਮ ਕੋਰਟ (The Supreme Court) ਨੇ ਅਹਿਮ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਹੈ ਕਿ ਚੋਣ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਇੰਨਾ ਹੀ ਨਹੀਂ, ਸੁਪਰੀਮ ਕੋਰਟ ਨੇ ਕਿਹਾ ਕਿ ਉਹ ਖੁਦ ਬੈਲਟ ਪੇਪਰਾਂ ਦੀ ਜਾਂਚ ਕਰੇਗੀ। ਬੈਂਚ ਨੇ ਕਿਹਾ ਕਿ ਇਸ ਚੋਣ ਵਿੱਚ ਹਾਰਸ ਟਰੇਡਿੰਗ ਭਾਵ ਕੌਂਸਲਰਾਂ ਦੀ ਦਲ-ਬਦਲੀ ਚਿੰਤਾਜਨਕ ਹੈ। ਇੰਨਾ ਹੀ ਨਹੀਂ, ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਭਲਕੇ ਇਸ ਮਾਮਲੇ ‘ਤੇ ਦੁਬਾਰਾ ਸੁਣਵਾਈ ਕਰੇਗੀ।
ਅਦਾਲਤ ਨੇ ਕਿਹਾ ਕਿ ਅਸੀਂ ਭਲਕੇ ਦੁਪਹਿਰ 2 ਵਜੇ ਇਸ ‘ਤੇ ਦੁਬਾਰਾ ਸੁਣਵਾਈ ਕਰਾਂਗੇ ਅਤੇ ਅਨਿਲ ਮਸੀਹ ਨੂੰ ਵੀ ਮੌਕੇ ‘ਤੇ ਹਾਜ਼ਰ ਹੋਣਾ ਚਾਹੀਦਾ ਹੈ। ਭਲਕੇ ਸੁਪਰੀਮ ਕੋਰਟ ਬੈਲਟ ਪੇਪਰਾਂ ਦੀ ਜਾਂਚ ਕਰੇਗੀ ਅਤੇ ਉਸ ਤੋਂ ਬਾਅਦ ਇਹ ਫ਼ੈਸਲਾ ਕੀਤਾ ਜਾਵੇਗਾ ਕਿ ਨਵੀਆਂ ਚੋਣਾਂ ਕਰਵਾਈਆਂ ਜਾਣਗੀਆਂ ਜਾਂ ਨਹੀਂ।