ਜਲੰਧਰ: ਜਲੰਧਰ ਉਪ ਚੋਣ ਤੋਂ ਬਾਅਦ ਸ਼ਹਿਰ ‘ਚ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann)  ਦਾ ‘ਸਰਕਾਰ ਤੁਹਾਡੇ ਦਰ ‘ਤੇ’ ਪ੍ਰੋਗਰਾਮ ਸ਼ੁਰੂ ਹੋ ਗਿਆ ਹੈ, ਜਿਸ ਤਹਿਤ ਵੱਡੀ ਗਿਣਤੀ ‘ਚ ਲੋਕ ਸੀ.ਐੱਮ. ਦਾ ਸਮਰਥਨ ਕਰਨ ਪਹੁੰਚ ਰਹੇ ਹਨ। ਉਹ ਆਪਣੀਆਂ ਸ਼ਿਕਾਇਤਾਂ ਲੈ ਕੇ ਰਿਹਾਇਸ਼ ‘ਤੇ ਪਹੁੰਚ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸੀ.ਐੱਮ. ਮਾਨਯੋਗ ਮੁੱਖ ਮੰਤਰੀ ਆਪਣੇ ਨਿਵਾਸ ਸਥਾਨ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਰਹੇ ਹਨ ਅਤੇ ਮੌਕੇ ‘ਤੇ ਹੀ ਹੱਲ ਲੱਭ ਕੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰ ਰਹੇ ਹਨ। ਇਸ ਦੌਰਾਨ ਕਈ ਅਧਿਕਾਰੀ ਵੀ ਮੌਜੂਦ ਰਹੇ, ਜਿਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ। ਪਤਾ ਲੱਗਾ ਹੈ ਕਿ ਦੋਆਬੇ ਦੇ ਨਾਲ-ਨਾਲ ਮਾਝੇ ਤੋਂ ਵੀ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਆਏ ਹਨ।

ਤੁਹਾਨੂੰ ਦੱਸ ਦੇਈਏ ਕਿ ਸੀ.ਐੱਮ. ਮਾਨ ਨੇ ਉਪ ਚੋਣਾਂ ਦੌਰਾਨ ਜਲੰਧਰ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਸ਼ਹਿਰ ‘ਚ ਕਿਰਾਏ ‘ਤੇ ਮਕਾਨ ਲੈ ਰਹੇ ਹਨ, ਜੋ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਬਣਾਇਆ ਜਾਵੇਗਾ ਅਤੇ ਉਹ ਹਫ਼ਤੇ ਵਿੱਚ 3 ਦਿਨ ਇੱਥੇ ਹਾਜ਼ਰ ਰਹਿਣਗੇ ਤਾਂ ਜੋ ਦੁਆਬੇ ਅਤੇ ਮਾਝੇ ਦੇ ਲੋਕਾਂ ਨੂੰ ਚੰਡੀਗੜ੍ਹ ਨਾ ਜਾਣਾ ਪਵੇ। ਤੁਹਾਨੂੰ ਦੱਸ ਦੇਈਏ ਕਿ ਸੀ.ਐੱਮ. ਮਾਨ ਅੱਜ ਸਵੇਰੇ ਜਲੰਧਰ ਪਹੁੰਚ ਗਏ ਹਨ ਅਤੇ ਸਭ ਤੋਂ ਪਹਿਲਾਂ ਉਨ੍ਹਾਂ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ ਅਤੇ ਜਲੰਧਰ ਉਪ ਚੋਣ ਜਿੱਤਣ ਵਿਚ ਉਨ੍ਹਾਂ ਦੀ ਮਦਦ ਕਰਨ ਲਈ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

Leave a Reply