ਜਲੰਧਰ : ਜਲੰਧਰ ਦੇ ਦੋਮੋਰੀਆ ਪੁਲ ਨੇੜੇ ਆਈਸ ਫੈਕਟਰੀ ‘ਚ ਗੈਸ ਲੀਕ ਹੋਣ ਦੇ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 4 ਘੰਟੇ ਦੀ ਮਿਹਨਤ ਤੋਂ ਬਾਅਦ ਗੈਸ ‘ਤੇ ਕਾਬੂ ਪਾਇਆ ਗਿਆ ਹੈ। ਇਸ ਦੌਰਾਨ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸੰਯੁਕਤ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਫੈਕਟਰੀ ਵਿੱਚੋਂ ਸਾਰਾ ਪਾਣੀ ਕੱਢਣ ਦੇ ਹੁਕਮ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਗੈਸ ਪਾਣੀ ਵਿਚ ਰਲ ਗਈ ਹੈ। ਇਸ ਕਾਰਨ ਪਾਣੀ ਚਿੱਟਾ ਹੋ ਗਿਆ ਹੈ ਅਤੇ ਇਸ ਨੂੰ ਖਾਲੀ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ ਆਈਸ ਫੈਕਟਰੀ ‘ਚ ਗੈਸ ਲੀਕ ਹੋਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ 3 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਅੱਜ ਦੁਪਹਿਰ ਆਈਸ ਫੈਕਟਰੀ ਵਿੱਚ ਗੈਸ ਲੀਕ ਹੋਣ ਕਾਰਨ ਹਲਚਲ ਮਚ ਗਈ। ਇਸ ਹਾਦਸੇ ਤੋਂ ਬਾਅਦ ਪੁਲਿਸ ਨੇ ਇਲਾਕੇ ਨੂੰ ਸੀਲ ਕਰਕੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ।

Leave a Reply