ਜਲੰਧਰ : ਜਲੰਧਰ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਥਾਣਾ ਰਾਮਾ ਮੰਡੀ ਦੀ ਪੁਲਿਸ ਵੱਲੋਂ ਤਸਕਰਾਂ ਦੇ ਘਰ ਅੰਦਰੋਂ ਨਸ਼ੀਲੇ ਪਦਾਰਥਾਂ ਬਰਾਮਦ ਕੀਤੇ ਗਏ। ਛਾਪੇਮਾਰੀ ਤਹਿਤ ਅੱਜ ਇੱਕ ਨਸ਼ਾ ਤਸਕਰ ਜਿਸ ਦੀ ਪਛਾਣ ਲੱਖੂ ਨਮਕ ਦੇ ਨੌਜਵਾਨ ਵਜੋਂ ਹੋਈ ਹੈ। ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਨਸ਼ਾ ਤਸਕਰਾਂ ਦੇ ਘਰ ਛਾਪੇਮਾਰੀ ਕੀਤੀ ਸੀ, ਜਿਸ ਦੌਰਾਨ ਇੱਕ ਨਸ਼ਾ ਤਸਕਰ ਨੇ ਘਰ ਦੀ ਤੀਜੀ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਕੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਐੱਸ.ਐੱਚ.ਓ. ਪਰਮਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਦੀ ਜਾਣਕਾਰੀ ਬਾਅਦ ਵਿੱਚ ਦਿੱਤੀ ਜਾਵੇਗੀ।

Leave a Reply