ਜਲੰਧਰ : ਜਲੰਧਰ (Jalandhar) ਤੋਂ ਕਾਂਗਰਸੀ ਕੌਂਸਲਰ ਜਗਦੀਸ਼ ਰਾਮ ਸਮਰਾਏ (Jagdish Ram Samray) ਖ਼ਿਲਾਫ਼ ਚੋਣ ਕਮਿਸ਼ਨ (Election Commission) ਨੂੰ ਸ਼ਿਕਾਇਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਭਾਜਪਾ ਵੱਲੋਂ ਇਹ ਸ਼ਿਕਾਇਤ ਚੋਣ ਕਮਿਸ਼ਨ ਨੂੰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਹੁਣ ਉਨ੍ਹਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਦੱਸਿਆ ਜਾ ਰਿਹਾ ਹੈ ਕਿ ਚੋਣ ਜ਼ਾਬਤੇ ਦੌਰਾਨ ਜਗਦੀਸ਼ ਰਾਮ ਸਮਰਾਏ ਵੱਲੋਂ ਲੋਕਾਂ ਤੋਂ ਵੋਟਾਂ ਮੰਗਣ ਲਈ ਕੈਂਪ ਲਗਾਇਆ ਗਿਆ ਸੀ। ਇਸ ਕਾਰਨ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਮਾਮਲੇ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।

Leave a Reply