ਪੰਜਾਬ : ਜਲੰਧਰ ਪੁਲਿਸ ਕਮਿਸ਼ਨਰੇਟ (The Jalandhar Police Commissionerate) ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਮੁਕਾਬਲੇ ਤੋਂ ਬਾਅਦ 4 ਲੋਕਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ।
ਉਪਰੋਕਤ ਜਾਣਕਾਰੀ ਖੁਦ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। ਫੜੇ ਗਏ ਮੁਲਜ਼ਮ ਗੈਂਗਸਟਰ ਵਿੱਕੀ ਗੌਂਡਰ ਅਤੇ ਗੈਂਗਸਟਰ ਪ੍ਰੇਮਾ ਲਾਹੌਰੀਆ ਦੇ ਸਾਥੀ ਦੱਸੇ ਜਾਂਦੇ ਹਨ।
ਜਾਣਕਾਰੀ ਅਨੁਸਾਰ ਚਾਰੋਂ ਮੁਲਜ਼ਮ ਪੰਜਾਬ ਵਿੱਚ ਕਤਲ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਹੋਏ ਹਨ, ਜਿਨ੍ਹਾਂ ਨਾਲ ਉਕਤ ਮੁਲਜ਼ਮ ਵੱਡੀ ਵਾਰਦਾਤਾਂ ਕਰਨ ਵਾਲੇ ਸਨ।