November 6, 2024

ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 16 ਉਮੀਦਵਾਰਾਂ ਨਾਮਜ਼ਦਗੀ ਪੱਤਰ ਜਾਇਜ਼, 7 ਰੱਦ

ਜਲੰਧਰ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਜਾਇਜ਼ ਪਾਏ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੁੱਲ 23 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਜਾਇਜ਼ ਪਾਏ ਗਏ ਹਨ, ਜਦੋਂ ਕਿ ਪੜਤਾਲ ਦੌਰਾਨ 7 ਰੱਦ ਕਰ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਜਾਇਜ਼ ਪਾਏ ਗਏ, ਉਨ੍ਹਾਂ ਵਿੱਚ ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੈ ਕੁਮਾਰ ਭਗਤ, ਨੀਤੂ, ਅਜੇ, ਵਰੁਣ ਕਲੇਰ, ਅਮਿਤ ਕੁਮਾਰ, ਆਰਤੀ ਅਤੇ ਦੀਪਕ ਭਗਤ (ਸਾਰੇ ਆਜ਼ਾਦ) ਤੋਂ ਇਲਾਵਾ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਸਪਾ ਦੇ ਬਿੰਦਰ ਕੁਮਾਰ, ਆਪ ਦੇ ਮਹਿੰਦਰ ਪਾਲ, ਕਾਂਗਰਸ ਦੀ ਸੁਰਿੰਦਰ ਕੌਰ ਅਤੇ ਅਕਾਲੀ ਦਲ ਦੀ ਸੁਰਜੀਤ ਕੌਰ ਸ਼ਾਮਲ ਹਨ।

ਡਾ: ਅਗਰਵਾਲ ਨੇ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਹ ਹਨ: ਅੰਜੂ ਅੰਗੁਰਾਲ (ਕਵਰਿੰਗ ਉਮੀਦਵਾਰ, ਭਾਜਪਾ), ਕਰਨ ਸੁਮਨ (ਕਵਰਿੰਗ ਉਮੀਦਵਾਰ, ਕਾਂਗਰਸ), ਅਤੁਲ ਭਗਤ (ਕਵਰਿੰਗ ਉਮੀਦਵਾਰ, ਆਪ) ਅਤੇ ਪਰਮਜੀਤ ਮੱਲ (ਕਵਰਿੰਗ ਉਮੀਦਵਾਰ, ਬਸਪਾ) ਤੋਂ ਇਲਾਵਾ ਇਕਬਾਲ ਚੰਦ, ਬਲਵਿੰਦਰ ਕੁਮਾਰ ਅਤੇ ਮਹਿੰਦਰ ਪਾਲ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ।

By admin

Related Post

Leave a Reply