ਜਾਣੋ ਪੁਰੋਹਿਤ ਤੋਂ ਬਾਅਦ ਕੌਣ ਬਣ ਸਕਦੇ ਹਨ ਪੰਜਾਬ ਦੇ ਨਵੇਂ ਰਾਜਪਾਲ
By admin / February 4, 2024 / No Comments / Punjabi News
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਦੇ ਅਸਤੀਫ਼ੇ ਤੋਂ ਬਾਅਦ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਮਚ ਗਈ ਹੈ, ਜਿਸ ਨੂੰ ਲੈ ਕੇ ਵੱਖ-ਵੱਖ ਕੋਣਾਂ ਤੋਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਇਸ ਦੌਰਾਨ ਸੂਤਰਾਂ ਦਾ ਕਹਿਣਾ ਹੈ ਕਿ ਹਰਿਆਣਾ ਦੇ ਰਾਜਪਾਲ ਭੰਡਾਰੂ ਦੱਤਾਤ੍ਰੇਅ (Bhandaru Dattatreya) ਨੂੰ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਇਸ ਸਬੰਧੀ ਹੁਕਮ ਜਲਦੀ ਹੀ ਜਾਰੀ ਕੀਤੇ ਜਾ ਸਕਦੇ ਹਨ। ਜੇਕਰ ਦੱਤਾਤ੍ਰੇਅ ਨੂੰ ਪੰਜਾਬ ਦੀ ਜ਼ਿੰਮੇਵਾਰੀ ਮਿਲਦੀ ਹੈ ਤਾਂ ਉਹ ਯੂਟੀ ਪ੍ਰਸ਼ਾਸਕ ਦਾ ਚਾਰਜ ਵੀ ਦੇਖਣਗੇ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅਸਤੀਫ਼ਾ ਦੇਣ ਦਾ ਨਿੱਜੀ ਕਾਰਨ ਦੱਸਿਆ ਹੈ, ਜਦਕਿ ਇਸ ਅਸਤੀਫ਼ੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ। ਦਰਅਸਲ, ਅਸਤੀਫ਼ੇ ਨੂੰ ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਹੋਈਆਂ ਮੇਅਰ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਅਗਸਤ 2021 ਵਿੱਚ ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਰਾਜਪਾਲ ਬਣੇ। ਦੱਸ ਦੇਈਏ ਕਿ ਭੰਡਾਰੂ ਦੱਤਾਤ੍ਰੇਯ ਤਿੰਨ ਵਾਰ ਮੰਤਰੀ ਅਤੇ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ।