ਲੁਧਿਆਣਾ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੀ ਜੇਲ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਦੱਸ ਦੇਈਏ ਕਿ ਜੇਲ੍ਹ ਕੰਪਲੈਕਸ ਦੇ ਕੁਆਰਟਰ ਵਿੱਚ ਇੱਕ ਬਜ਼ੁਰਗ ਦਾ ਕਤਲ ਕਰ ਕੇ ਅੱਗ ਲਾ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਿਸ ਕਾਰਨ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾਂਦਾ ਹੈ ਕਿ ਬਜ਼ੁਰਗ ਦਾ ਪੋਤਾ ਜੇਲ੍ਹ ਵਿਭਾਗ ਵਿੱਚ ਕੰਮ ਕਰਦਾ ਹੈ। ਇਹ ਪਰਿਵਾਰ ਮਲੇਰਕੋਟਲਾ ਨੇੜਲੇ ਪਿੰਡ ਵਿੱਚ ਈਦ ਮਨਾਉਣ ਗਿਆ ਹੋਇਆ ਸੀ। ਰਾਤ ਨੂੰ ਜਦੋਂ ਉਹ ਵਾਪਸ ਆਇਆ ਤਾਂ ਦੇਖਿਆ ਕਿ ਕੁਆਰਟਰ ਨੂੰ ਅੱਗ ਲੱਗੀ ਹੋਈ ਸੀ।

Leave a Reply