ਮਹਿਤਾ : ਹਾਲ ਹੀ ‘ਚ ਜੰਮੂ-ਕਸ਼ਮੀਰ ‘ਚ ਡਿਊਟੀ ਦੌਰਾਨ ਪਿੰਡ ਮਹਿਤਾ ਦਾ ਅਗਨੀਵੀਰ ਜਵਾਨ ਸ਼ਹੀਦ ਹੋ ਗਿਆ ਸੀ। ਅੱਜ ਉਸ ਦਾ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਅਗਨੀਵੀਰ ਸ਼ਹੀਦ ਸੁਖਵਿੰਦਰ ਸਿੰਘ (22) ਸੇਵਾਮੁਕਤ ਸੂਬੇਦਾਰ ਨਾਇਬ ਸਿੰਘ ਕਰੀਬ ਢਾਈ ਸਾਲ ਪਹਿਲਾਂ ਭਾਰਤੀ ਫੌਜ ਵਿੱਚ ਬਤੌਰ ਸਿਪਾਹੀ ਭਰਤੀ ਹੋਇਆ ਸੀ। ਇਸ ਤੋਂ ਪਹਿਲਾਂ ਉਸਨੇ ਗੁਰੂ ਨਾਨਕ ਸਕੂਲ ਘੁੰਨਸ ਤੋਂ 12ਵੀਂ ਜਮਾਤ ਪਾਸ ਕੀਤੀ ਅਤੇ ਆਪਣੀ ਡਿਗਰੀ ਹਾਸਲ ਕਰਨ ਲਈ ਯੂਨੀਵਰਸਿਟੀ ਵਿੱਚ ਦਾਖਲਾ ਲਿਆ, ਜਿਸ ਦੌਰਾਨ ਉਸਨੂੰ ਅਗਨੀਵੀਰ ਸੈਨਾ ਵਿੱਚ ਨੌਕਰੀ ਮਿਲ ਗਈ। ਪਿੱਛੇ ਜਿਹੇ ਪਰਿਵਾਰ ਨੂੰ ਜੰਮੂ-ਕਸ਼ਮੀਰ ਤੋਂ ਫ਼ੋਨ ਆਇਆ ਕਿ ਉਨ੍ਹਾਂ ਦਾ ਪੁੱਤਰ ਸੁਖਵਿੰਦਰ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ।

ਅੱਜ ਸਵੇਰੇ ਜਦੋਂ ਅਗਨੀਵੀਰ ਜਵਾਨ ਦੀ ਮ੍ਰਿਤਕ ਦੇਹ ਕਰਨਲ ਸੋਨੂੰ ਕੁਮਾਰ ਦੀ ਅਗਵਾਈ ਵਿੱਚ ਫੌਜ ਦੀ ਗੱਡੀ ਵਿੱਚ ਪੁੱਜੀ ਤਾਂ ਪਿੰਡ ਵਾਸੀਆਂ ਦੀਆਂ ਅੱਖਾਂ ਵਿੱਚੋਂ ਹੰਝੂ ਨਹੀਂ ਰੁਕ ਰਹੇ ਸਨ। ਸ਼ਹੀਦ ਫੌਜੀ ਦਾ ਵੱਡਾ ਭਰਾ ਕੈਨੇਡਾ ਗਿਆ ਸੀ, ਪਰ ਉਹ ਆਖਰੀ ਸਮੇਂ ‘ਤੇ ਨਹੀਂ ਪਹੁੰਚ ਸਕਿਆ। ਮਾਤਾ ਰਣਜੀਤ ਕੌਰ ਦਾ ਬੁਰਾ ਹਾਲ ਸੀ ਅਤੇ ਰੋ ਰਹੀ ਸੀ। ਕਰੀਬ 10 ਵਜੇ ਸ਼ਹੀਦ ਦੀ ਮ੍ਰਿਤਕ ਦੇਹ ਨੂੰ ਫੌਜ ਦੀ ਗੱਡੀ ਵਿੱਚ ਰੱਖ ਕੇ ਸ਼ਮਸ਼ਾਨਘਾਟ ਲਿਜਾਇਆ ਗਿਆ। ਇਸ ਦੌਰਾਨ ਸਾਰਿਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਅਗਨੀਵੀਰ ਕਾਂਸਟੇਬਲ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ।

Leave a Reply