ਫ਼ਿਰੋਜ਼ਪੁਰ : ਪੰਜਾਬ ਦੇ ਫ਼ਿਰੋਜ਼ਪੁਰ (Ferozepur) ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਜੰਮੂ ਤਵੀ ਜਾ ਰਹੀ ਜੰਮੂ ਤਵੀ ਐਕਸਪ੍ਰੈਸ (Jammu Tawi Express) ਵਿੱਚ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਫ਼ਿਰੋਜ਼ਪੁਰ ਤੋਂ ਸਵੇਰੇ 7:30 ਵਜੇ ਰਵਾਨਾ ਹੋਈ ਰੇਲਗੱਡੀ ਵਿੱਚ ਬੰਬ ਹੋਣ ਦੀ ਅਫ਼ਵਾਹ ਕਾਰਨ ਦੋ ਘੰਟੇ ਤੱਕ ਕਾਸੂਬੇਗੂ ਰੇਲਵੇ ਸਟੇਸ਼ਨ ’ਤੇ ਖੜ੍ਹੀ ਰਹੀ। ਸੁਰੱਖਿਆ ਬਲਾਂ ਨੇ ਟਰੇਨ ਦੀ ਜਾਂਚ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ-ਤਵੀ ਟਰੇਨ ‘ਚ ਬੰਬ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਟਰੇਨ ਨੂੰ ਤੁਰੰਤ ਕਾਸੂਬੇਗੂ ਸਟੇਸ਼ਨ ‘ਤੇ ਰੋਕ ਕੇ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ।

ਫ਼ਿਰੋਜ਼ਪੁਰ ਦੇ ਐਸ.ਐਸ.ਪੀ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਾਸੂਬੇਗੂ ਰੇਲਵੇ ਸਟੇਸ਼ਨ ’ਤੇ ਇੱਕ ਰੇਲ ਗੱਡੀ ਰੁਕੀ ਹੈ। ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਯਾਤਰੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਪੰਜਾਬ ਪੁਲਿਸ ਦੀਆਂ ਤਿੰਨ ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ।

Leave a Reply