November 17, 2024

ਝਾਂਸੀ ‘ਚ ਵਾਪਰੀ ਘਟਨਾ ‘ਤੇ NHRC ਨੇ ਯੂ.ਪੀ ਸਰਕਾਰ ਤੇ ਰਾਜ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਨੋਟਿਸ ਕੀਤਾ ਜਾਰੀ

ਝਾਂਸੀ : ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (The National Human Rights Commission),(ਐਨ.ਐਚ.ਆਰ.ਸੀ.) ਨੇ ਕਿਹਾ ਕਿ ਉਨ੍ਹਾਂ ਨੇ ਝਾਂਸੀ ਦੇ ਇੱਕ ਹਸਪਤਾਲ ਦੇ ਬੱਚਿਆਂ ਦੇ ਵਾਰਡ ਵਿੱਚ ਅੱਗ ਲੱਗਣ ਦੀ ਘਟਨਾ ਦੇ ਸਬੰਧ ਵਿੱਚ ਉੱਤਰ ਪ੍ਰਦੇਸ਼ ਸਰਕਾਰ (The Uttar Pradesh Government) ਅਤੇ ਰਾਜ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਘਟਨਾ ਵਿੱਚ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ ਹੈ। ਕਮਿਸ਼ਨ ਨੇ ਘਟਨਾ ਦੀਆਂ ਰਿਪੋਰਟਾਂ ਨੂੰ ‘ਪ੍ਰੇਸ਼ਾਨ ਕਰਨ ਵਾਲਾ’ ਕਰਾਰ ਦਿੰਦਿਆਂ ਇਕ ਹਫ਼ਤੇ ਅੰਦਰ ਵਿਸਥਾਰਤ ਰਿਪੋਰਟ ਮੰਗੀ ਹੈ। ਕਮਿਸ਼ਨ ਨੇ ਕਿਹਾ ਕਿ ਘਟਨਾ ਦੀਆਂ ਰਿਪੋਰਟਾਂ ‘ਅਸਲ ਵਿੱਚ ਪਰੇਸ਼ਾਨ ਕਰਨ ਵਾਲੀਆਂ ਅਤੇ ਲਾਪਰਵਾਹੀ ਨੂੰ ਦਰਸਾਉਂਦੀਆਂ ਹਨ,’ ਜਿਸਦੇ ਨਤੀਜੇ ਵਜੋਂ ਪੀੜਤਾਂ ਦੇ ਮਨੁੱਖੀ ਅਧਿਕਾਰਾਂ ਦੀ ‘ਗੰਭੀਰ ਉਲੰਘਣਾ’ ਹੁੰਦੀ ਹੈ ਕਿਉਂਕਿ ਉਹ ਇੱਕ ਸਰਕਾਰੀ ਸੰਸਥਾ ਦੀ ਦੇਖਭਾਲ ਵਿੱਚ ਸਨ।

10 ਨਵਜੰਮੇ ਬੱਚਿਆਂ ਦੀ ਹੋਈ ਮੌਤ
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਨੇ ਮੀਡੀਆ ਰਿਪੋਰਟਾਂ ਦਾ ਖੁਦ ਨੋਟਿਸ ਲਿਆ ਹੈ ਕਿ ਸ਼ੁੱਕਰਵਾਰ ਰਾਤ ਨੂੰ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਦੇ ਨਿਓਨੇਟਲ ਕੇਅਰ ਯੂਨਿਟ (ਐਨ.ਆਈ.ਸੀ.ਯੂ.) ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਬਿਆਨ ‘ਚ ਕਿਹਾ ਗਿਆ ਹੈ ਕਿ ਇਸ ਘਟਨਾ ‘ਚ 16 ਬੱਚੇ ਜ਼ਖਮੀ ਹੋਏ ਹਨ, ਜਦਕਿ 37 ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਸੀ ਅਤੇ ਜਿਨ੍ਹਾਂ ਬੱਚਿਆਂ ਦੀ ਜਾਨ ਚਲੀ ਗਈ ਉਹ ‘ਇਨਕਿਊਬੇਟਰ’ ਵਿੱਚ ਸਨ।

ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਤੋਂ ਮੰਗਿਆ ਜਵਾਬ
ਮਨੁੱਖੀ ਅਧਿਕਾਰ ਕਮਿਸ਼ਨ ਨੇ ਕਿਹਾ ਕਿ ਸੂਬੇ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕਰਕੇ ਇੱਕ ਹਫ਼ਤੇ ਅੰਦਰ ਵਿਸਥਾਰਤ ਰਿਪੋਰਟ ਮੰਗੀ ਗਈ ਹੈ। ਰਿਪੋਰਟ ਵਿੱਚ ਮਾਮਲੇ ਵਿੱਚ ਦਰਜ ਕੀਤੀ ਗਈ ਐਫ.ਆਈ.ਆਰ., ਘਟਨਾ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕੀਤੀ ਗਈ ਕਾਰਵਾਈ, ਜ਼ਖਮੀਆਂ ਨੂੰ ਦਿੱਤੇ ਜਾ ਰਹੇ ਇਲਾਜ ਅਤੇ ਪੀੜਤ ਪਰਿਵਾਰਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ (ਜੇਕਰ ਕੋਈ ਹੈ) ਦੀ ਜਾਣਕਾਰੀ ਸ਼ਾਮਲ ਹੋਣੀ ਚਾਹੀਦੀ ਹੈ। ਕਮਿਸ਼ਨ ਨੇ ਕਿਹਾ ਕਿ ਉਹ ਇਹ ਵੀ ਜਾਣਨਾ ਚਾਹੇਗਾ ਕਿ ਅਜਿਹੀਆਂ ਘਟਨਾਵਾਂ ਨਾ ਦੁਹਰਾਈਆਂ ਜਾਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੇ ਕਿਹੜੇ ਕਦਮ ਚੁੱਕੇ ਜਾਂ ਪ੍ਰਸਤਾਵਿਤ ਕੀਤੇ ਹਨ। ਉੱਤਰ ਪ੍ਰਦੇਸ਼ ਸਰਕਾਰ ਨੇ ਬੀਤੇ ਦਿਨ ਵਾਪਰੀ ਘਟਨਾ ਦੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਬਣਾਈ ਹੈ।

By admin

Related Post

Leave a Reply