ਨਵੀਂ ਦਿੱਲੀ : ਝਾਰਖੰਡ (Jharkhand) ਮੁਕਤੀ ਮੋਰਚਾ ਦੇ ਵਿਧਾਇਕ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Chief Minister Hemant Sore) ਦੀ ਭਾਬੀ ਸੀਤਾ ਸੋਰੇਨ (Sita Soren) ਅੱਜ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਈ ਹੈ। ਸੀਤਾ ਸੋਰੇਨ ਨੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਕੁਝ ਘੰਟੇ ਪਹਿਲਾਂ ਜੇ.ਐਮ.ਐਮ ਨੂੰ ਛੱਡ ਦਿੱਤਾ ਸੀ, ਇਹ ਦਾਅਵਾ ਕਰਦੇ ਹੋਏ ਕਿ ਉਨ੍ਹਾਂ ਨੂੰ ਝਾਰਖੰਡ ਦੀ ਸੱਤਾਧਾਰੀ ਪਾਰਟੀ ਵਿਚ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਅਤੇ ਅਲੱਗ-ਥਲੱਗ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਸੀਤਾ ਸੋਰੇਨ ਇੱਥੇ ਭਾਜਪਾ ਹੈੱਡਕੁਆਰਟਰ ਵਿੱਚ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਝਾਰਖੰਡ ਚੋਣ ਇੰਚਾਰਜ ਲਕਸ਼ਮੀਕਾਂਤ ਬਾਜਪਾਈ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਈ।

Leave a Reply