ਪੰਜਾਬ : ਟਰੈਵਲ ਏਜੰਟਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਲਗਾਤਾਰ ਠੱਗੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਅਜਿਹਾ ਹੀ ਤਾਜ਼ਾ ਮਾਮਲਾ ਜਲੰਧਰ ਦੇ ਗੁਰਾਇਆ ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ ਟਰੈਵਲ ਏਜੰਟ ਨੇ ਲੋਕਾਂ ਨੂੰ ਇਟਲੀ ਭੇਜਣ ਦੇ ਨਾਂ ‘ਤੇ 31 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰੀ ਹੈ।

ਪੀੜਤ ਨੇ ਇਸ ਸਬੰਧੀ ਥਾਣਾ ਗੁਰਾਇਆ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਟਰੈਵਲ ਏਜੰਟ ਸਮੇਤ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨੌਜਵਾਨ ਦਾ ਦੋਸ਼ ਹੈ ਕਿ ਟਰੈਵਲ ਏਜੰਟ ਨੇ 31 ਲੱਖ ਰੁਪਏ ਲੈ ਲਏ ਪਰ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ।

ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਬਹੁਤ ਪੁਰਾਣਾ ਹੈ, ਇਸ ਲਈ ਆਈ.ਪੀ.ਸੀ. ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਕੇਸ ਵਿੱਚ ਗੁਰਦਾਸਪੁਰ ਦੇ ਗੁਰਪ੍ਰੀਤ ਸਿੰਘ, ਕਪੂਰਥਲਾ ਦੇ ਜੋਗਿੰਦਰਪਾਲ, ਉਸ ਦਾ ਪੁੱਤਰ ਸੰਦੀਪ, ਭੁਲੱਥ ਦੇ ਜਸ਼ਨ, ਦਸੂਹਾ ਦੇ ਸੋਹਨ ਲਾਲਾ ਅਤੇ ਵਿਦੇਸ਼ ਵਿੱਚ ਰਹਿੰਦੇ ਦੋ ਨੌਜਵਾਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਮਾਮਲੇ ‘ਚ ਪੁਲਿਸ ਦੋਸ਼ੀਆਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ।

Leave a Reply