ਅੰਮ੍ਰਿਤਸਰ: ਘਰਿੰਡਾ ਥਾਣਾ ਖੇਤਰ (Gharinda police station area) ਦੇ ਪਿੰਡ ਰਾਮਪੁਰਾ ਤੋਂ ਦੂਜੀ ਜਮਾਤ ਵਿੱਚ ਪੜ੍ਹਦੀ ਵਿਦਿਆਰਥਣ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਪਿਤਾ ਅਜੀਤ ਸਿੰਘ ਨੇ ਦੱਸਿਆ ਕਿ ਉਹ ਸ਼ਾਮ ਕਰੀਬ 4 ਵਜੇ ਟਿਊਸ਼ਨ ਲਈ ਗਈ ਸੀ। ਜਿਸ ਤੋਂ ਬਾਅਦ ਕਾਫੀ ਸਮਾਂ ਹੋ ਗਿਆ ਪਰ ਉਹ ਵਾਪਸ ਨਹੀਂ ਆਈ। ਜਿਸ ਕਾਰਨ ਲੜਕੀ ਦੇ ਪਰਿਵਾਰਕ ਮੈਂਬਰ ਪਰੇਸ਼ਾਨ ਹੋ ਗਏ ਅਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਪਰ ਉਨ੍ਹਾਂ ਨੂੰ ਲੜਕੀ ਬਾਰੇ ਕੁਝ ਪਤਾ ਨਹੀਂ ਲੱਗਿਆ।
ਇਸ ਤੋਂ ਬਾਅਦ ਲੜਕੀ ਦੇ ਪਿਤਾ ਨੇ ਥਾਣੇ ‘ਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲੜਕੀ ਦੇ ਲਾਪਤਾ ਹੋਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸੱਤ ਸਾਲਾ ਅਭਿਰੋਜ ਜੋਤ ਕੌਰ ਸ਼ਾਮ ਕਰੀਬ 4 ਵਜੇ ਟਿਊਸ਼ਨ ਲਈ ਗਈ ਸੀ, ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸਚੂ ਦੀ ਅਗਵਾਈ ‘ਚ ਪੁਲਿਸ ਨੇ ਟੀਮ ਗਠਿਤ ਕੀਤੀ ਅਤੇ ਪੂਰੇ ਰਾਮਪੁਰਾ ਪਿੰਡ ‘ਚ ਘਰ-ਘਰ ਤਲਾਸ਼ੀ ਲਈ ਜਾ ਰਹੀ ਹੈ।