ਲੁਧਿਆਣਾ : ਨੈਸ਼ਨਲ ਹਾਈਵੇ ‘ਤੇ ਸਥਿਤ ਦੇਸ਼ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ (Toll Plaza) ‘ਤੇ ਕਿਸਾਨ ਜਥੇਬੰਦੀਆਂ ਦੀ ਹੜਤਾਲ ਲਗਾਤਾਰ 5ਵੇਂ ਦਿਨ ਵੀ ਜਾਰੀ ਰਹੀ। ਲਾਡੋਵਾਲ ਟੋਲ ਪਲਾਜ਼ਾ ਵਿਖੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪੰਜਾਬ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਟੋਲ ਪਲਾਜ਼ਾ ਦੇ ਵਧੇ ਰੇਟਾਂ ਖ਼ਿਲਾਫ਼ ਸਾਡਾ ਧਰਨਾ 5ਵੇਂ ਦਿਨ ਵੀ ਜਾਰੀ ਹੈ।

ਉਨ੍ਹਾਂ ਕਿਹਾ ਕਿ ਸਾਡਾ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਨੈਸ਼ਨਲ ਹਾਈਵੇਅ ਅਥਾਰਟੀ ਟੋਲ ਦਰ ਵਿੱਚ ਵਾਧਾ ਵਾਪਸ ਨਹੀਂ ਲੈਂਦੀ। ਭਾਰਤੀ ਕਿਸਾਨ ਯੂਨੀਅਨ ਨੂੰ ਅੱਜ ਲੁਧਿਆਣਾ ਟੈਕਸੀ ਯੂਨੀਅਨ ਅਤੇ ਫਿਲੌਰ ਜਲੰਧਰ ਟਰੱਕ ਅਪਰੇਟਰਜ਼ ਯੂਨੀਅਨ ਦਾ ਵੀ ਸਮਰਥਨ ਮਿਲਿਆ ਹੈ। ਪੰਜਵੇਂ ਦਿਨ ਵੀ ਸਾਰੇ ਵਾਹਨਾਂ ਨੂੰ ਟੋਲ ਪਲਾਜ਼ਾ ’ਤੇ ਮੁਫ਼ਤ ਉਤਾਰਿਆ ਜਾ ਰਿਹਾ ਹੈ।

Leave a Reply