ਸੁਨਾਮ : ਸੁਨਾਮ ਊਧਮ ਸਿੰਘ ਵਾਲਾ ਵਿੱਚ ਡਰਾਈਵਰੀ ਦਾ ਕੰਮ ਕਰਦੇ ਵਿਅਕਤੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਉਸ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਪੁਲਿਸ ਵੱਲੋਂ ਉਸਦਾ ਪੋਸਟਮਾਰਟਮ ਸਥਾਨਕ ਸਿਵਲ ਹਸਪਤਾਲ ਵਿੱਚ ਕਰਵਾਇਆ ਜਾ ਰਿਹਾ ਹੈ ਅਤੇ 302 ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਮ੍ਰਿਤਕ ਜਸਵੀਰ ਸਿੰਘ ਦੀ ਪਤਨੀ ਚਰਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਸ ਦਾ ਪਤੀ ਕੱਚਾ ਪਾਹਾ ਮੰਦਰ ਨੇੜੇ ਡਿੱਗਿਆ ਪਿਆ ਹੈ। ਉਸ ਨੇ ਮੌਕੇ ’ਤੇ ਜਾ ਕੇ ਦੇਖਿਆ ਕਿ ਜਸਵੀਰ ਸਿੰਘ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਪਰਿਵਾਰ ਵੱਲੋਂ ਇਸ ਮਾਮਲੇ ਸਬੰਧੀ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਥਾਣਾ ਮੁਖੀ ਸੁਖਦੀਪ ਸਿੰਘ ਨਾਲ ਗੱਲ ਕਰਨ ’ਤੇ ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਹ ਚੌਕੀ ਇੰਚਾਰਜ ਸਮੇਤ ਉਥੇ ਪੁੱਜੇ ਤਾਂ ਦੇਖਿਆ ਕਿ ਜਸਵੀਰ ਸਿੰਘ ਉਥੇ ਪਿਆ ਹੋਇਆ ਸੀ। ਉਸ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਹੁਣ ਉਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੁਲਿਸ ਨੇ 302 ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।