ਲੁਧਿਆਣਾ : ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ (Municipal Corporation Commissioner Sandeep Rishi) ਦੇ ਛੁੱਟੀ ‘ਤੇ ਚਲੇ ਜਾਣ ਤੋਂ ਬਾਅਦ ਨਗਰ ਨਿਗਮ ਦਾ ਚਾਰਜ ਡੀ.ਸੀ ਸਾਕਸ਼ੀ ਸਾਹਨੀ ਨੂੰ ਸੌਂਪ ਦਿੱਤਾ ਗਿਆ ਹੈ। ਅੱਜ ਸ਼ਨੀਵਾਰ ਸਵੇਰੇ ਡੀ.ਸੀ ਸਾਕਸ਼ੀ ਸਾਹਨੀ ਨੇ ਨਗਰ ਨਿਗਮ ਕਮਿਸ਼ਨਰ ਦਾ ਚਾਰਜ ਸੰਭਾਲ ਲਿਆ ਹੈ। ਸਵੇਰੇ ਐਚ.ਡੀ.ਸੀ ਸਾਕਸ਼ੀ ਸਾਹਨੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਉਨ੍ਹਾਂ ਬਰਸਾਤ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ। ਇਸ ਤੋਂ ਇਲਾਵਾ ਸ਼ਨੀਵਾਰ ਨੂੰ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਡੀ.ਸੀ ਸਾਹਨੀ ਬੁੱਢਾ ਦੇ ਗਰਾਊਂਡ ਜ਼ੀਰੋ ਵਿਖੇ ਜ਼ਮੀਨੀ ਹਕੀਕਤ ਜਾਣਨ ਲਈ ਪੁੱਜੇ। ਉਨ੍ਹਾਂ ਬੁੱਢੇ ਨਾਲੇ ਦੀ ਸਫਾਈ ਦਾ ਜਾਇਜ਼ਾ ਲਿਆ ਅਤੇ ਪਾਣੀ ਦੀ ਨਿਕਾਸੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡੀ.ਸੀ ਨੇ ਕਿਹਾ ਕਿ ਬੁੱਢੇ ਨਾਲੇ ਦੀ ਸਫ਼ਾਈ ਨਿਰੰਤਰ ਜਾਰੀ ਰੱਖੀ ਜਾਵੇ।

ਕਰੀਬ ਡੇਢ ਸਾਲ ਪਹਿਲਾਂ ਨਗਰ ਨਿਗਮ ਦੇ ਜਨਰਲ ਹਾਊਸ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਹੀ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਤਕਨੀਕੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਹੀ ਨਵੇਂ ਵਿਕਾਸ ਕਾਰਜਾਂ ਦੇ ਟੈਂਡਰ ਲਗਾਉਣ ਅਤੇ ਵਰਕ ਆਰਡਰ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਜਾਂਦੀ ਹੈ ਇਹ ਪ੍ਰਕਿਰਿਆ ਲੋਕ ਸਭਾ ਚੋਣਾਂ ਲਈ ਕਾਫੀ ਸਮੇਂ ਜ਼ਾਬਤਾ ਲਾਗੂ ਹੋਣ ਕਾਰਨ ਤੋਂ ਰੁਕੀ ਹੋਈ ਹੈ।

Leave a Reply