ਮੋਗਾ : ਮੋਗਾ (Moga) ਦੇ ਭਾਗ ਸਿਨੇਮਾ ਨੇੜੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਡੇਢ ਸਾਲ ਦੀ ਮਾਸੂਮ ਬੱਚੀ ਦੀ ਜਾਨ ਚਲੀ ਗਈ। ਇਹ ਹਾਦਸਾ ਬੀਤੀ ਰਾਤ ਵਾਪਰਿਆ, ਜਿਸ ਵਿੱਚ ਇੱਕ ਕੈਂਟਰ ਨੇ ਡੇਢ ਸਾਲ ਦੀ ਬੱਚੀ ਨੂੰ ਟੱਕਰ ਮਾਰ ਦਿੱਤੀ। ਸਮਾਜ ਸੇਵਾ ਕਮੇਟੀ ਨੇ ਬੱਚੀ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਕੈਂਟਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਕਮੇਟੀ ਦੇ ਚੇਅਰਮੈਨ ਗੁਰਸੇਵਕ ਸਿੰਘ ਸੰਨਿਆਸੀ ਨੇ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਨੂੰ ਫੋਨ ਕੀਤਾ ਕਿ ਡੇਢ ਸਾਲ ਦੀ ਬੱਚੀ ਨਾਲ ਹਾਦਸਾ ਵਾਪਰ ਗਿਆ ਹੈ। ਉਨ੍ਹਾਂ ਤੁਰੰਤ ਮੌਕੇ ‘ਤੇ ਪਹੁੰਚ ਕੇ ਲੜਕੀ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਲੜਕੀ ਦੀ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪੁਲਿਸ ਵੱਲੋਂ ਕੈਂਟਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰੀ ਹਸਪਤਾਲ ਦੇ ਡਾਕਟਰ ਗਾਭਾ ਨੇ ਦੱਸਿੳਆ ਕਿ ਬੱਚੀ ਨੂੰ ਐਮਰਜੈਂਸੀ ਵਿੱਚ ਇੱਥੇ ਲਿਆਂਦਾ ਗਿਆ ਸੀ। ਉਸ ਸਮੇਂ ਬੱਚੀ ਦੀ ਮੌਤ ਹੋ ਚੁੱਕੀ ਸੀ। ਬੱਚੀ ਦੀ ਲਾਸ਼ ਨੂੰ ਮੋਰਚਰੀ ‘ਚ ਰਖਵਾਇਆ ਗਿਆ ਹੈ।

Leave a Reply