ਤਲਵੰਡੀ ਸਾਬੋ ‘ਚ ਕਾਲਜ ਨੇੜੇ ਦੋ ਧਿਰਾਂ ਵਿਚਾਲੇ ਹੋਈ ਗੋਲੀਬਾਰੀ
By admin / June 14, 2024 / No Comments / Punjabi News
ਪੰਜਾਬ: ਪੰਜਾਬ ਦੇ ਬਠਿੰਡਾ ਜ਼ਿਲ੍ਹੇ (Bathinda District) ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਤਲਵੰਡੀ ਸਾਬੋ ਵਿੱਚ ਇੱਕ ਕਾਲਜ ਦੇ ਬਾਹਰ ਦੋ ਧਿਰਾਂ ਵਿੱਚ ਗੋਲੀ ਚੱਲਣ ਦੀ ਖ਼ਬਰ ਹੈ। ਇਸ ਦੌਰਾਨ ਇਕ ਨੌਜਵਾਨ ਨੂੰ ਗੋਲੀ ਲੱਗ ਗਈ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਦੇ ਰਾਮਾ ਰੋਡ ’ਤੇ ਗੁਰੂ ਕਾਸ਼ੀ ਕਾਲਜ ਨੇੜੇ ਦੋ ਧਿਰਾਂ ਵਿਚਾਲੇ ਗੋਲੀਬਾਰੀ ਹੋਈ। ਇਸ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਗੋਲੀਬਾਰੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਰਾਜੇਸ਼ ਸਨੇਹੀ ਨੇ ਦੱਸਿਆ ਕਿ ਗੋਲੀਬਾਰੀ ਦੀ ਸੂਚਨਾ ਮਿਲੀ ਹੈ। ਪੁਲਿਸ ਟੀਮ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।