ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਦੀ ਪਤਨੀ ਸੁਨੀਤਾ ਕੇਜਰੀਵਾਲ (Sunita Kejriwal) ਅੱਜ 12 ਵਜੇ ਪ੍ਰੈੱਸ ਕਾਨਫਰੰਸ ਕਰੇਗੀ। ਜਿਸ ‘ਚ ਉਹ ਕਈ ਵੱਡੇ ਖੁਲਾਸੇ ਕਰ ਸਕਦੇ ਹਨ, ਤੁਹਾਨੂੰ ਦੱਸ ਦੇਈਏ ਕਿ ਬੀਤੀ ਸ਼ਾਮ ਹੀ ਉਹ ਈ.ਡੀ ਦੀ ਹਿਰਾਸਤ ‘ਚ ਕੇਜਰੀਵਾਲ ਨੂੰ ਮਿਲੀ ਸੀ।

ਦੂਜੇ ਪਾਸੇ ਦਿੱਲੀ ਹਾਈਕੋਰਟ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਸੁਣਵਾਈ ਕਰੇਗੀ। ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਕੇਜਰੀਵਾਲ ਦੀ ਪਟੀਸ਼ਨ, ਜਿਸ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਬਾਅਦ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਰਿਮਾਂਡ ‘ਗੈਰ-ਕਾਨੂੰਨੀ’ ਹੋਣ ਕਾਰਨ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ ਹੈ,  ਸਵੇਰੇ 10.30 ਵਜੇ ਜਸਟਿਸ ਸਵਰਨ ਕਾਂਤਾ ਸ਼ਰਮਾ ਦੇ ਸਾਹਮਣੇ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ।

Leave a Reply