ਨਵੀਂ ਦਿੱਲੀ : ਦਿੱਲੀ ਹਾਈ ਕੋਰਟ (Delhi High Court) ਨੇ ਵੀਰਵਾਰ ਨੂੰ ਯਾਨੀ ਅੱਜ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਇੱਕ ਹੋਰ ਪਟੀਸ਼ਨ ਨੂੰ ਰੱਦ ਕਰ ਦਿੱਤਾ।

ਅਦਾਲਤ ਨੇ ਕਿਹਾ ਹੈ ਕਿ ਇਸ ਸਬੰਧ ਵਿੱਚ ਕਦਮ ਚੁੱਕਣਾ LG ਅਤੇ ਰਾਸ਼ਟਰਪਤੀ ਦੇ ਅਧਿਕਾਰ ਖੇਤਰ ਵਿੱਚ ਹੈ। ਅਜਿਹੀ ਸਥਿਤੀ ਵਿੱਚ ਅਜਿਹੇ ਹੁਕਮ ਨਹੀਂ ਦਿੱਤੇ ਜਾ ਸਕਦੇ। ਹਾਲਾਂਕਿ ਅਦਾਲਤ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ, ‘ਕਈ ਵਾਰ ਨਿੱਜੀ ਹਿੱਤਾਂ ਨਾਲੋਂ ਰਾਸ਼ਟਰੀ ਹਿੱਤ ਵੱਡਾ ਹੁੰਦਾ ਹੈ, ਪਰ ਇਹ ਫ਼ੈਸਲਾ ਉਨ੍ਹਾਂ ਦਾ ਹੈ।’

ਇਸ ਤੋਂ ਪਹਿਲਾਂ ਵੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਇਹ ਕਾਰਜਪਾਲਿਕਾ ਨਾਲ ਜੁੜਿਆ ਮਾਮਲਾ ਹੈ। ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ਇਹ ਪਟੀਸ਼ਨ ਸੁਰਜੀਤ ਸਿੰਘ ਯਾਦਵ ਨਾਂ ਦੇ ਵਿਅਕਤੀ ਨੇ ਦਾਇਰ ਕੀਤੀ ਸੀ।

Leave a Reply