ਧੋਖਾਧੜੀ ਕਰਨ ਦੇ ਮਾਮਲੇ ‘ਚ ਪਤੀ-ਪਤਨੀ ਖ਼ਿਲਾਫ਼ ਮਾਮਲਾ ਹੋਇਆ ਦਰਜ
By admin / July 11, 2024 / No Comments / Punjabi News
ਅੰਮ੍ਰਿਤਸਰ: ਵਿਦੇਸ਼ ਭੇਜਣ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਰਣਜੀਤ ਐਵੀਨਿਊ ਪੁਲਿਸ (Ranjit Avenue Police) ਨੇ ਗੁਰਜੋਤ ਬਾਠ (Gurjot Bath) ਅਤੇ ਉਸ ਦੀ ਪਤਨੀ ਉਰਮਿਲਾ ਦੇਵਲ (Urmila Deval) ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ।
ਬਲਬੀਰ ਦਾਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਉਸ ਦੇ ਲੜਕੇ ਤੇਜਿੰਦਰ ਕੁਮਾਰ ਨੂੰ ਵਿਦੇਸ਼ ਭੇਜਣ ਦੇ ਬਹਾਨੇ 20.76 ਲੱਖ ਰੁਪਏ ਦੀ ਠੱਗੀ ਮਾਰੀ। ਮੁਲਜ਼ਮ ਨੇ ਨਾ ਤਾਂ ਉਸ ਦੇ ਪੁੱਤਰ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।