November 7, 2024

ਨਗਰ ਨਿਗਮ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

Civic Body Elections | ਨਗਰ ਨਿਗਮ ਦੀਆਂ ਚੋਣਾਂ ਨੂੰ ...

ਪੰਜਾਬ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਰਾਜ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ ਕਿ ਜੇਕਰ 10 ਦਿਨਾਂ ਦੇ ਅੰਦਰ ਹੁਕਮਾਂ ‘ਤੇ ਕਾਰਵਾਈ ਨਾ ਕੀਤੀ ਗਈ ਤਾਂ 50 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਜਾਵੇਗਾ। ਪੰਜਾਬ ਦੇ 5 ਸ਼ਹਿਰਾਂ ਅਤੇ 42 ਨਗਰ ਪਾਲਿਕਾਵਾਂ ਵਿੱਚ ਚੋਣਾਂ ਨਾ ਕਰਵਾਉਣ ਵਿਰੁੱਧ ਹਾਈਕੋਰਟ ਵਿੱਚ ਦੋ ਜਨਹਿੱਤ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।

ਹਾਈ ਕੋਰਟ ਨੇ 14 ਅਕਤੂਬਰ ਨੂੰ ਦੋਵਾਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 15 ਦਿਨਾਂ ਦੇ ਅੰਦਰ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਅਤੇ ਉਹ ਵੀ ਬਿਨਾਂ ਕਿਸੇ ਵਾਰਡਬੰਦੀ ਦੇ। ਜਦੋਂ 15 ਦਿਨਾਂ ਬਾਅਦ ਵੀ ਇਨ੍ਹਾਂ ਹੁਕਮਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤਾਂ ਪਟੀਸ਼ਨਰ ਨੇ ਪੰਜਾਬ ਦੇ ਮੁੱਖ ਸਕੱਤਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ, ਜਿਸ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਚੋਣਾਂ ਕਰਵਾਉਣ ਲਈ 15 ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਪਰ ਅਜਿਹਾ ਨਹੀਂ ਹੋਇਆ। ਹਾਈ ਕੋਰਟ ਵੱਲੋਂ ਦਿੱਤੀ ਗਈ 15 ਦਿਨਾਂ ਦੀ ਮਿਆਦ 29 ਅਕਤੂਬਰ ਨੂੰ ਖ਼ਤਮ ਹੋ ਗਈ। ਇਸ ਦੇ ਬਾਵਜੂਦ ਅਜੇ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਹਾਈਕੋਰਟ ਨੇ ਸਰਕਾਰ ਨੂੰ ਫਟਕਾਰ ਲਗਾਈ।

By admin

Related Post

Leave a Reply