November 5, 2024

ਨਸ਼ੀਲੇ ਪਦਾਰਥ ਦਾ ਸੇਵਨ ਕਰ ਰਹੇ ਪਾਠੀ ਦੀ ਵਾਇਰਲ ਵੀਡੀਓ ਤੇ ਸ਼੍ਰੀ ਅਕਾਲ ਤਖਤ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ : ਪੰਜਾਬ ‘ਚ ਆਏ ਦਿਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib ji) ਦੀ ਬੇਅਦਬੀ ਦੀਆਂ ਘਟਨਾਵਾਂ ਆਏ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਕਈ ਦਿਨਾਂ ਤੋਂ ਇੱਕ ਗ੍ਰੰਥੀ ਦੀ ਮੰਦਭਾਗੀ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿਚ ਉਹ ਪਾਠ ਕਰਦੇ ਸਮੇਂ ਨਸ਼ਾ ਕਰਦਾ ਹੋਇਆ ਵੀ ਨਜ਼ਰ ਆ ਰਿਹਾ ਹੈ। ਇਸ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਗੰਭੀਰ ਨੋਟਿਸ ਲਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ‘ਤੇ ਬੈਠ ਕੇ ਨਸ਼ੀਲਾ ਪਦਾਰਥ ਸੇਵਨ ਕਰਨ ਵਾਲੇ ਵਿਅਕਤੀ ਅਤੇ ਸਥਾਨ ਬਾਰੇ ਮੁੱਢਲੇ ਤੌਰ ’ਤੇ ਕੋਈ ਪਤਾ ਨਹੀਂ ਲੱਗ ਰਿਹਾ, ਜਦੋਂਕਿ ਇਸ ਵੀਡੀਓ ਨੂੰ ਵੇਖ ਕੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਆਦੇਸ਼ ਹੋਇਆ ਹੈ ਕਿ ਸਮੂਹ ਸਿੰਘ ਸਭਾਵਾਂ, ਜਥੇਬੰਦੀਆਂ, ਸੰਪਰਦਾਵਾਂ ਅਤੇ ਅਖੰਡ ਪਾਠੀ ਵੈੱਲਫੇਅਰ ਸੋਸਾਇਟੀਆਂ ਆਦਿ, ਜਿਸ ਕਿਸੇ ਕੋਲ ਵੀ ਇਸ ਵੀਡੀਓ ਵਿਚ ਦਿਖਾਈ ਦੇ ਰਹੇ ਦੁਸ਼ਟ ਵਿਅਕਤੀ ਦੀ ਪਛਾਣ-ਪਤੇ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਜਲਦ ਤੋਂ ਜਲਦ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਾਉਣ ਦੀ ਖੇਚਲ ਕਰੇ, ਤਾਂ ਜੋ ਸਿੱਖ ਭਾਵਨਾਵਾਂ ਨੂੰ ਪੁੱਜੀ ਭਾਰੀ ਠੇਸ ਦੇ ਗੰਭੀਰ ਮਾਮਲੇ ਵਿਚ ਪੰਥਕ ਪ੍ਰੰਪਰਾਵਾਂ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ।

By admin

Related Post

Leave a Reply