ਪੰਜਾਬ : ਲੁਧਿਆਣਾ ਦੇ ਨਿਊ ਸਤਿਗੁਰੂ ਨਗਰ ਇਲਾਕੇ ਤੋਂ ਇਕ ਖਬਰ ਸਾਹਮਣੇ ਆਈ ਹੈ ਜਿੱਥੇ ਨਿਹੰਗ ਸਿੰਘਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਕ ਵਿਅਕਤੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ। ਸਿਰ ‘ਤੇ ਸੱਟ ਲੱਗਣ ਕਾਰਨ ਉਹ ਖੂਨ ਨਾਲ ਲੱਥਪੱਥ ਹੋ ਕੇ ਡਿੱਗ ਪਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨਿਹੰਗ ਸਿੰਘ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਖੂਨ ਨਾਲ ਲੱਥਪੱਥ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਪੀੜਤ ਅਰਜਨ ਸਿੰਘ ਨੇ ਦੱਸਿਆ ਕਿ ਉਸ ਨੇ ਨਿਹੰਗ ਤੋਂ 500 ਰੁਪਏ ਉਧਾਰ ਲਏ ਸਨ, ਜਿਸ ਨੂੰ ਉਹ ਵਾਪਸ ਮੰਗ ਕੇ ਉਸ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਬੀਤੇ ਦਿਨ ਜਦੋਂ ਉਹ ਕੰਮ ਤੋਂ ਘਰ ਪਰਤ ਰਿਹਾ ਸੀ ਤਾਂ ਉਕਤ ਨਿਹੰਗ ਸਿੰਘਾਂ ਨੇ ਉਸ ‘ਤੇ ਹਮਲਾ ਕਰ ਦਿੱਤਾ।  ਉਸ ਦੇ ਰੌਲਾ ਪਾਉਣ ‘ਤੇ ਲੋਕ ਇਕੱਠੇ ਹੁੰਦੇ ਦੇਖ ਦੋਸ਼ੀ ਨਿਹੰਗ ਸਿੰਘ ਸਾਥੀਆਂ ਸਮੇਤ ਭੱਜ ਗਿਆ। ਪੀੜਤ ਨੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਚੌਕੀ ਕੰਗਣਵਾਲ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ।

Leave a Reply