ਕਾਠਮੰਡੂ: ਨੇਪਾਲ ਵਿੱਚ ਬੀਤੇ ਦਿਨ ਨਸ਼ੀਲੇ ਪਦਾਰਥਾਂ ਦੀ ਤਸਕਰੀ (Drug Trafficking) ਦੇ ਵੱਖ-ਵੱਖ ਮਾਮਲਿਆਂ ਵਿੱਚ ਘੱਟੋ-ਘੱਟ 14 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਕੁੱਲ 149 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਇਹ ਸਾਰੀਆਂ ਗ੍ਰਿਫਤਾਰੀਆਂ ਧਰਾਨ ਸ਼ਹਿਰ ਤੋਂ ਹੋਈਆਂ ਹਨ।
ਪੁਲਿਸ ਨੇ ਦੱਸਿਆ ਕਿ ਚਾਰ ਭਾਰਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 50 ਕਿਲੋਗ੍ਰਾਮ ਹਸ਼ੀਸ਼ ਬਰਾਮਦ ਕੀਤੀ ਗਈ ਹੈ ਜਦਕਿ ਇੱਕ ਹੋਰ ਮਾਮਲੇ ਵਿੱਚ ਪੰਜ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 99 ਕਿਲੋਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਪੁਲਿਸ ਅਨੁਸਾਰ, ਇੱਕ ਹੋਰ ਮਾਮਲੇ ਵਿੱਚ, ਇੱਕ 23 ਸਾਲਾ ਭਾਰਤੀ ਨਾਗਰਿਕ ਨੂੰ ਉਸਦੇ ਚਾਰ ਸਾਥੀਆਂ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।