ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਇੱਕ ਹੈਰਾਨ ਕਰਨ ਵਾਲਾ ਤੱਥ ਆਇਆ ਸਾਹਮਣੇ
By admin / July 10, 2024 / No Comments / Punjabi News
ਚੰਡੀਗੜ੍ਹ : ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿੱਚ ਇੱਕ ਹੈਰਾਨ ਕਰਨ ਵਾਲਾ ਤੱਥ ਸਾਹਮਣੇ ਆਇਆ ਹੈ, ਹਰਿਆਣਾ ਨੇ ਹਾਈਕੋਰਟ ਵਿਚ ਆਪਣਾ ਦਾਅਵਾ ਪੇਸ਼ ਕਰਦੇ ਹੋਏ ਕਿਹਾ ਹੈ ਕਿ, ਪੁਲਿਸ ਕੋਲ ਸ਼ਾਰਟਗਨ ਨਹੀਂ ਹੁੰਦੀ। ਦੱਸ ਦਈਏ ਕਿ, ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ਉੱਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਐਫ.ਐਸ.ਐਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਆਪਣੀ ਰਿਪੋਰਟ ਦਾਖਲ ਕੀਤੀ ਹੈ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਜੋ ਗੋਲੀ ਕਿਸਾਨ ਸ਼ੁਭਕਰਨ ਸਿੰਘ ਦੇ ਵੱਜੀ ਸੀ ਉਹ ਪੁਲਿਸ ਅਤੇ ਸੁਰੱਖਿਆ ਬਲ ਨੇ ਨਹੀਂ ਚਲਾਈ ਸੀ।
ਇੰਝ ਜਾਪਦਾ ਹੈ ਜਿਵੇਂ ਕਿਸੇ ਨੇ ਕਿਸਾਨਾਂ ਦੇ ਪੱਖ ਤੋਂ ਗੋਲੀ ਚਲਾਈ ਹੋਵੇ ਅਤੇ ਸ਼ੁਭਕਰਨ ਨੂੰ ਵੀ ਬਹੁਤ ਨੇੜਿਓਂ ਗੋਲੀ ਲੱਗੀ ਹੋਵੇ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੋਵੇ। ਫਿਲਹਾਲ ਇਹ ਗੋਲੀ ਕਿੱਥੋਂ ਅਤੇ ਕਿਸ ਨੇ ਚਲਾਈ, ਇਹ ਜਾਂਚ ਦਾ ਵਿਸ਼ਾ ਹੈ। ਐੱਸ.ਆਈ.ਟੀ. ਪੂਰੇ ਮਾਮਲੇ ਦੀ ਜਾਂਚ ਵਿੱਚ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ।
ਹਾਈਕੋਰਟ ਨੇ ਕਿਸਾਨ ਸੰਗਠਨ ਦੇ ਵਕੀਲ ਨੂੰ ਕਿਹਾ ਕਿ ਹੁਣ ਇਹ ਦੇਖੋ ਕੀ ਭੀੜ ‘ਚ ਕਿਸ ਕੋਲ Shotgun ਸੀ, ਜਿਸ ਕਾਰਨ ਕਿਸਾਨ ਦੀ ਮੌਤ ਹੋਈ ਹੈ। ਹਾਈਕੋਰਟ ਨੇ ਕਿਹਾ ਕਿ ਉਸ ਦਿਨ ਦੇ ਪ੍ਰਦਰਸ਼ਨ ਦੀ ਵੀਡੀਓ ਫੁਟੇਜ ਦੇਖੀ ਜਾਣੀ ਚਾਹੀਦੀ ਹੈ ਅਤੇ ਪਛਾਣ ਕੀਤੀ ਜਾ ਸਕੇ ਕਿ ਗੋਲੀ ਕਿਸ ਨੇ ਚਲਾਈ ਸੀ।
ਹਾਈਕੋਰਟ ਵਿੱਚ ਦਾਇਰ ਕੀਤੀ ਗਈ ਰਿਪੋਰਟ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨਾਂ ਕੋਲ ਬੰਦੂਕ ਹੁੰਦੀ ਤਾਂ ਉਹ ਆਪਣੇ ਭਰਾਵਾਂ ਨੂੰ ਹੀ ਕਿਉਂ ਮਾਰਦੇ। ਉਨ੍ਹਾਂ ਨੇ ਕਿਹਾ ਕਿ ਸਾਨੂੰ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਜਾਂਚ ਤੋਂ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ, ਇਸ ਲਈ ਇਸ ਦੀ ਜਾਂਚ ਹਾਈਕੋਰਟ ਦੇ ਸੇਵਾ ਮੁਕਤ ਜੱਜ ਤੋਂ ਕਰਵਾਈ ਜਾਵੇ।