ਲੁਧਿਆਣਾ: ਲੁਧਿਆਣਾ ਦੇ ਹੈਬੋਵਾਲ ਦੀ ਥਾਪਰ ਕਲੋਨੀ ‘ਚ ਇਕ ਨੌਜਵਾਨ (The Young Man) ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਖੁਦਕੁਸ਼ੀ (Suicide) ਕਰਨ ਦਾ ਖੌਫਨਾਕ ਭਰਿਆ ਕਦਮ ਚੁੱਕਣ ਤੋਂ ਪਹਿਲਾਂ ਨੌਜਵਾਨ ਨੇ ਆਪਣੀ ਨਬਜ਼ ਵੱਢ ਕੇ, ਵੀਡੀਓ ਸੋਸ਼ਲ ਮੀਡੀਆ (Social Media) ‘ਤੇ ਪਾ ਦਿੱਤੀ ਅਤੇ ਬਾਅਦ ਵਿੱਚ ਫਾਹਾ ਲੈ ਲਿਆ। ਇਸ ਦਾ ਪਤਾ ਲੱਗਦਿਆਂ ਹੀ ਥਾਣਾ ਹੈਬੋਵਾਲ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮੌਕੇ ਦਾ ਮੁਆਇਨਾ ਕਰਨ ਉਪਰੰਤ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਹੈੱਡ ਕਾਂਸਟੇਬਲ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਰਾਜੀਵ ਕੁਮਾਰ ਉਮਰ 28 ਸਾਲ ਵਜੋਂ ਹੋਈ ਹੈ। ਉਸਦੇ ਪਰਿਵਾਰਕ ਮੈਂਬਰ ਯੂ.ਪੀ ਦੇ ਇੱਕ ਪਿੰਡ ਵਿੱਚ ਰਹਿੰਦੇ ਹਨ ਅਤੇ ਮ੍ਰਿਤਕ ਹੈਬੋਵਾਲ ਦੀ ਥਾਪਰ ਕਲੋਨੀ ‘ਚ ਆਪਣੇ ਕਮਰੇ ਵਿੱਚ ਇਕੱਲਾ ਰਹਿੰਦਾ ਸੀ ਅਤੇ ਪਲੰਬਰ ਦਾ ਕੰਮ ਕਰਦਾ ਸੀ। ਉਸਦੇ ਗੁਆਂਢ ਵਿੱਚ ਰਹਿਣ ਵਾਲੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਉਸ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮਰਨ ਤੋਂ ਪਹਿਲਾਂ ਰਾਜੀਵ ਨੇ ਖੁਦਕੁਸ਼ੀ ਕਰਨ ਲਈ ਆਪਣੀ ਨਬਜ਼ ਵੱਢ ਕੇ ਆਪਣੇ ਪਰਿਵਾਰ ਨੂੰ ਭੇਜ ਦਿੱਤੀ ਅਤੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦਿੱਤੀ।

ਜਿਵੇਂ ਹੀ ਪਰਿਵਾਰ ਵਾਲਿਆਂ ਨੇ ਉਸ ਦੀ ਫੋਟੋ ਦੇਖੀ ਤਾਂ ਉਨ੍ਹਾਂ ਲੁਧਿਆਣਾ ਰਹਿੰਦੇ ਆਪਣੇ ਜਾਣ-ਪਛਾਣ ਵਾਲਿਆਂ ਨੂੰ ਘਰ ਜਾ ਕੇ ਉਸ ਨੂੰ ਦੇਖਣ ਲਈ ਕਿਹਾ। ਜਦੋਂ ਉਹ ਉਸ ਨੂੰ ਦੇਖਣ ਲਈ ਪਹੁੰਚੇ ਤਾਂ ਉਸ ਦੇ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਕਿਸੇ ਤਰ੍ਹਾਂ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਜਿਸ ਬਾਰੇ ਉਨ੍ਹਾਂ ਪੁਲਿਸ ਨੂੰ ਦੱਸਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ।

Leave a Reply