ਪੀ.ਐਮ ਮੋਦੀ ਗੁਯਾਨਾ ਦੀ ਯਾਤਰਾ ਪੂਰੀ ਕਰਕੇ ਦਿੱਲੀ ਲਈ ਹੋਏ ਰਵਾਨਾ
By admin / November 22, 2024 / No Comments / Punjabi News
ਗੁਯਾਨਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਆਪਣੇ ਤਿੰਨ ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ ‘ਤੇ ਗੁਆਨਾ (Guyana) ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਭਾਰਤ-ਕੈਰੇਬੀਅਨ ਭਾਈਚਾਰਾ ਸੰਮੇਲਨ ਦੀ ਸਹਿ-ਪ੍ਰਧਾਨਗੀ ਕੀਤੀ, ਦੁਵੱਲੀ ਗੱਲਬਾਤ ਕੀਤੀ ਅਤੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਹੁਣ ਉਹ ਆਪਣੀ ਯਾਤਰਾ ਪੂਰੀ ਕਰਕੇ ਆਪਣੇ ਦੇਸ਼ ਲਈ ਰਵਾਨਾ ਹੋ ਗਏ ਹਨ। ਵਿਦੇਸ਼ ਮੰਤਰਾਲੇ (ਐਮ.ਈ.ਏ.) ਨੇ ਪ੍ਰਧਾਨ ਮੰਤਰੀ ਦੇ ਗੁਯਾਨਾ ਤੋਂ ਰਵਾਨਾ ਹੋਣ ਦੀ ਪੁਸ਼ਟੀ ਕਰਦੇ ਹੋਏ ਐਕਸ ‘ਤੇ ਪੋਸਟ-ਗੁਆਨਾ ਦੀ ਇੱਕ ਬਹੁਤ ਹੀ ਲਾਭਕਾਰੀ ਰਾਜ ਫੇਰੀ ਸਮਾਪਤ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਨਵੀਂ ਦਿੱਲੀ ਲਈ ਰਵਾਨਾ ਹੋ ਗਏ ਹਨ।
ਪ੍ਰਧਾਨ ਮੰਤਰੀ ਦਾ ਤਿੰਨ ਦੇਸ਼ਾਂ ਦਾ ਦੌਰਾ
ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਨਾਈਜੀਰੀਆ ਦੀ ਆਪਣੀ ਯਾਤਰਾ ਸ਼ੁਰੂ ਕੀਤੀ, ਜੋ ਕਿ 17 ਸਾਲਾਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਪੱਛਮੀ ਅਫਰੀਕੀ ਦੇਸ਼ ਦੀ ਪਹਿਲੀ ਯਾਤਰਾ ਹੈ। ਨਾਈਜੀਰੀਆ ਵਿੱਚ, ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਬੋਲਾ ਅਹਿਮਦ ਤਿਨੂਬੂ ਨਾਲ ਦੁਵੱਲੀ ਗੱਲਬਾਤ ਕੀਤੀ ਅਤੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਨਾਈਜੀਰੀਆ ਦੇ ਸਰਵਉੱਚ ਸਨਮਾਨ ‘ਗ੍ਰੈਂਡ ਕਮਾਂਡਰ ਆਫ਼ ਦਾ ਆਰਡਰ ਆਫ਼ ਨਾਈਜਰ’ (ਜੀ.ਸੀ.ਓ.ਐਨ.) ਨਾਲ ਸਨਮਾਨਿਤ ਕੀਤਾ ਗਿਆ। ਨਾਈਜੀਰੀਆ ਤੋਂ ਪ੍ਰਧਾਨ ਮੰਤਰੀ ਮੋਦੀ ਬ੍ਰਾਜ਼ੀਲ ਗਏ, ਜਿੱਥੇ ਉਨ੍ਹਾਂ ਨੇ ਜੀ-20 ਸੰਮੇਲਨ ‘ਚ ਹਿੱਸਾ ਲਿਆ ਅਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਿਡੇਨ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਬ੍ਰਿਿਟਸ਼ ਪ੍ਰਧਾਨ ਮੰਤਰੀ ਕੇਇਰ ਸਟਾਰਮਰ ਸਮੇਤ ਕਈ ਗਲੋਬਲ ਨੇਤਾਵਾਂ ਨਾਲ ਮੁਲਾਕਾਤ ਕੀਤੀ।
ਗੁਯਾਨਾ ਵਿੱਚ ਇਤਿਹਾਸਕ ਟੂਰ
ਪ੍ਰਧਾਨ ਮੰਤਰੀ ਮੋਦੀ ਦਾ ਗੁਯਾਨਾ ਦਾ ਦੌਰਾ ਇਤਿਹਾਸਕ ਸੀ, ਕਿਉਂਕਿ 50 ਸਾਲਾਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਇਸ ਕੈਰੇਬੀਅਨ ਦੇਸ਼ ਦੀ ਇਹ ਪਹਿਲੀ ਯਾਤਰਾ ਸੀ। ਗੁਯਾਨਾ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਦੇ ਰਾਸ਼ਟਰਪਤੀ ਇਰਫਾਨ ਅਲੀ ਨੇ ਦੇਸ਼ ਦੇ ਸਰਵਉੱਚ ਪੁਰਸਕਾਰ ‘ਦ ਆਰਡਰ ਆਫ਼ ਐਕਸੀਲੈਂਸ’ ਨਾਲ ਸਨਮਾਨਿਤ ਕੀਤਾ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਭਾਈਚਾਰੇ ਨਾਲ ਵੀ ਗੱਲਬਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕਣ ਦੀ ਗੱਲ ਕੀਤੀ।