ਮੋਗਾ : ਮੋਗਾ ਦੇ ਪਿੰਡ ਬਰੀਵਾਲਾ ਵਿੱਚ ਬੀਤੀ ਰਾਤ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਇੱਕ ਸੈਲੂਨ ਵਿੱਚ ਕੰਮ ਕਰਦਾ ਸੀ ਅਤੇ ਉਹ ਆਪਣਾ ਸੈਲੂਨ ਬੰਦ ਕਰਕੇ ਘਰ ਜਾ ਰਿਹਾ ਸੀ। ਇਸ ਦੌਰਾਨ ਪੁਰਾਣੀ ਰੰਜਿਸ਼ ਕਾਰਨ ਕੁਝ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕਰ ਦਿੱਤੀ, ਜਿਸ ਕਾਰਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਬਾਅਦ ‘ਚ ਉਸ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਾ ਕੁਝ ਦਿਨਾਂ ਬਾਅਦ ਵਿਆਹ ਹੋਣਾ ਸੀ।

ਜਾਣਕਾਰੀ ਮਿਲੀ ਹੈ ਕਿ ਪੁਲਿਸ ਅਧਿਕਾਰੀਆਂ ਨੇ ਇਸ ਸਬੰਧੀ ਕੁੱਝ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਨੌਜਵਾਨ ਹਰਵਿੰਦਰ ਸਿੰਘ ਜਿਸ ਦੀ ਉਮਰ 21 ਸਾਲ ਦੱਸੀ ਜਾਂਦੀ ਹੈ, ਦਾ ਆਉਂਦੇ ਸਾਵਣ ਮਹੀਨੇ ਵਿੱਚ ਵਿਆਹ ਹੋਣਾ ਸੀ।

Leave a Reply