ਪੁਲਿਸ ਨੇ ਨਸ਼ਾ ਤਸਕਰੀ ਕਾਰਟੈਲ ਦੇ 9 ਮੈਂਬਰਾਂ ਨੂੰ 22 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ
By admin / March 10, 2024 / No Comments / Punjabi News
ਪੰਜਾਬ: ਪੰਜਾਬ ਵਿਚ ਅੱਜ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ, ਜਿਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਐਕਸ ‘ਤੇ ਦਿੱਤੀ ਹੈ ਕਿ ਜਲੰਧਰ ਕਮਿਸ਼ਨਰੇਟ ਪੁਲਿਸ (The Jalandhar Commissionerate Police) ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਕਾਰਟੈਲ (The International Drug Trafficking Cartel) ਦੇ 9 ਮੈਂਬਰਾਂ ਨੂੰ 22 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਹੋਰ ਸਫ਼ਲਤਾ ਵੀ ਹਾਸਲ ਕੀਤੀ ਹੈ।ਪੁਲਿਸ ਨੇ ਅਫੀਮ ਦੀ ਖੇਤੀ ਕਰਨ ਵਾਲੇ ਅਤੇ ਖ੍ਰੀਦ ਕਰਨ ਵਾਲੇ ਕੁਲੈਕਟਰ ਨੂੰ ਝਾਰਖੰਡ ਤੋਂ 12 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ।
ਪੁਲਿਸ ਟੀਮਾਂ ਨੇ ਇਸ ਤੋਂ ਇਲਾਵਾ 9 ਕਰੋੜ ਰੁਪਏ ਦੇ ਡਰੱਗ ਮਨੀ ਅਤੇ ਵੱਡੇ ਤਬਾਦਲੇ ਵਾਲੇ 30 ਬੈਂਕ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ ਹੈ । ਪੁਲਿਸ ਨੇ ਅਗਲੀ ਕਾਰਵਾਈ ਕਰਦੇ ਹੋਏ ਬੈਕਵਰਡ ਅਤੇ ਫਾਰਵਰਡ ਲਿੰਕਸ ਤੋਂ ਇਲਾਵਾ 6 ਕਰੋੜ ਰੁਪਏ ਦੀਆਂ 12 ਜਾਇਦਾਦਾਂ ਦੀ ਜਾਂਚ ਕੀਤੀ ਹੈ ਜੋ ਡਰੱਗ ਮਨੀ ਤੋਂ ਬਣੀਆਂ ਹਨ। ਪੁਲਿਸ ਨੇ ਉਕਤ ਮਾਮਲੇ ‘ਚ ਦਿੱਲੀ ‘ਚ ਬ੍ਰਿਟੇਨ, ਅਮਰੀਕਾ, ਆਸਟ੍ਰੇਲੀਆ ਅਤੇ ਕੈਨੇਡਾ ਦੇ 5 ਵਿਦੇਸ਼ੀ ਸੰਸਥਾਵਾਂ ਅਤੇ 6 ਕਸਟਮ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਹੈ।