ਅੰਬਾਲਾ: 10 ਮਾਰਚ 2024 ਨੂੰ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਅੰਬਾਲਾ ‘ਚ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਧਾਰਾ 144 ਸੀ.ਆਰ.ਪੀਸੀ ਲਾਗੂ ਕਰ ਦਿੱਤੀ ਗਈ ਹੈ। ਇਸ ਦੌਰਾਨ ਪੰਜ ਜਾਂ ਇਸ ਤੋਂ ਵੱਧ ਲੋਕਾਂ ਨੂੰ ਇਕੱਠੇ ਹੋਣ ਦੀ ਆਗਿਆ ਨਹੀਂ ਹੈ।ਇਸ ਨੂੰ ਲੈ ਕੇ ਅੰਬਾਲਾ ਪੁਲਿਸ ਨੇ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਰੇਲ ਰੋਕੋ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਇਸ ਅੰਦੋਲਨ ਦੌਰਾਨ ਕੋਈ ਵੀ ਵਿਅਕਤੀ ਜਾਣਬੁੱਝ ਕੇ ਪੰਜ ਜਾਂ ਇਸ ਤੋਂ ਵੱਧ ਗਿਣਤੀ ਵਿੱਚ ਇਕੱਠਾ ਹੁੰਦਾ ਹੈ।ਇਸ ਕੇਸ ਵਿੱਚ ਹਿੱਸਾ ਲੈਂਦੇ ਪਾਏ ਜਾਂਦੇ ਹਨ ਤਾਂ ਅਜਿਹੇ ਵਿਅਕਤੀਆਂ ਦੇ ਵਿਰੁੱਧ ਧਾਰਾ 144 ਸੀ.ਆਰ.ਪੀਸੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਜ਼ੁਰਮ ਵਿੱਚ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਅੰਬਾਲਾ ਦੀ ਏ.ਐਸ.ਪੀ ਸ੍ਰਿਸ਼ਟੀ ਗੁਪਤਾ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਕਾਲ ਨਾਲ ਨਜਿੱਠਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਅਜਿਹੇ ‘ਚ ਲੋਕਾਂ ਨੂੰ ਭਲਕੇ ਬੇਲੋੜੀ ਯਾਤਰਾ ਨਹੀਂ ਕਰਨੀ ਚਾਹੀਦੀ।

Leave a Reply