November 17, 2024

ਪ੍ਰਵਾਸੀਆਂ ਨੂੰ ਲੈ ਕੇ ਕੈਨੇਡਾ ਦੇ ਇਮੀਗ੍ਰੇ਼ਸ਼ਨ ਮੰਤਰੀ ਮਾਰਕ ਮਿੱਲਰ ਨੇ ਕੀਤਾ ਐਲਾਨ

ਕੈਨੇਡਾ : ਕੈਨੇਡਾ ‘ਚ ਰਹਿ ਰਹੇ ਪ੍ਰਵਾਸੀਆਂ ਨੂੰ ਲੈ ਕੇ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਆਏ ਦਿਨ ਕੈਨੇਡਾ ਦੀ ਸਰਕਾਰ ਨਵੇਂ ਫ਼ੈਸਲੇ ਲੈ ਰਹੀ ਹੈ। ਇਸ ਦੇ ਨਾਲ ਹੀ ਹੁਣ ਫਿਰ ਪ੍ਰਵਾਸੀਆਂ ਨੂੰ ਲੈ ਕੇ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਕੈਨੇਡਾ ਦੇ ਇਮੀਗ੍ਰੇ਼ਸ਼ਨ ਮੰਤਰੀ ਮਾਰਕ ਮਿੱਲਰ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਦੇਸ਼ ਵਿਚ ਗੈਰ ਕਾਨੂੰਨੀ ਤੌਰ ’ਤੇ ਰਹੇ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ।

ਇਕ ਸਮਾਗਮ ਵਿਚ ਮਿੱਲਰ ਨੇ ਕਿਹਾ ਕਿ ਹੁਣ ਸਸਤੇ ਮਜ਼ਦੂਰ ਰੱਖਣੇ ਬੀਤੇ ਸਮੇਂ ਦੀ ਗੱਲ ਹੋ ਗਈ ਹੈ। ਰੋਜ਼ਗਾਰਦਾਤਾਵਾਂ ਨੂੰ ਹੁਣ ਮਹਿੰਗੇ ਕਾਮੇ ਰੱਖਣੇ ਪੈਣਗੇ। ਉਹਨਾਂ ਕਿਹਾ ਕਿ ਬੀਤੇ 8 ਸਾਲਾਂ ਤੋਂ ਗੈਰ ਕਾਨੂੰਨੀ ਤੌਰ ’ਤੇ ਕੈਨੇਡਾ ਵਿਚ ਰਹਿ ਰਹੇ ਪ੍ਰਵਾਸੀਆਂ ਨੂੰ ਅਗਲੇ ਮਹੀਨਿਆਂ ਵਿਚ ਵੱਡੀ ਪੱਧਰ ’ਤੇ ਡਿਪੋਰਟ ਕੀਤਾ ਜਾਵੇਗਾ।

ਇਹਨਾਂ ਕਾਮਿਆਂ ਵਿਚ ਜ਼ਿਆਦਾਤਰ ਪੰਜਾਬੀ ਕਾਮੇ ਹੋਣ ਦਾ ਖਦਸ਼ਾ ਹੈ। ਇਹ ਗੈਰ ਕਾਨੂੰਨੀ ਪ੍ਰਵਾਸੀ ਉਹ ਲੋਕ ਹਨ ਜੋ ਵਿਜ਼ਟਰ ਵੀਜ਼ੇ ’ਤੇ ਕੈਨੇਡਾ ਆਏ ਪਰ ਵਾਪਸ ਨਹੀਂ ਗਏ। ਸਗੋਂ ਜਿਹੜੀ ਥਾਂ ਦੇ ਵੀਜ਼ੇ ਲੈ ਕੇ ਇਹ ਪੁੱਜੇ ਸਨ, ਉਸ ਨਾਲੋਂ ਦੂਜੇ ਠਿਕਾਣਿਆਂ ’ਤੇ ਚਲੇ ਗਏ ਤੇ ਕੰਮਕਾਜ ਕਰਨ ਲੱਗ ਪਏ। ਅਜਿਹੇ ਪ੍ਰਵਾਸੀਆਂ ਦੀ ਸ਼ਨਾਖ਼ਤ ਕਰਨੀ ਕੈਨੇਡਾ ਲਈ ਆਪਣੇ ਆਪ ਵਿਚ ਵੱਡੀ ਚੁਣੌਤੀ ਹੈ।

By admin

Related Post

Leave a Reply