ਪੰਜਾਬ ‘ਚ 26 ਜਨਵਰੀ ਨੂੰ ਦੁਪਹਿਰ 2 ਵਜੇ ਤੱਕ ਜਾਰੀ ਕੀਤਾ ਗਿਆ ਅਲਰਟ
By admin / January 25, 2024 / No Comments / Punjabi News
ਚੰਡੀਗੜ੍ਹ: ਪੰਜਾਬ ਵਿੱਚ ਕੜਾਕੇ ਦੀ ਠੰਢ ਦਾ ਦੌਰ ਅਜੇ ਵੀ ਜਾਰੀ ਹੈ। ਮੌਸਮ ਵਿਭਾਗ ਨੇ ਠੰਡੇ ਦਿਨ ਅਤੇ ਕੜਾਕੇ ਦੀ ਠੰਡ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਚੰਡੀਗੜ੍ਹ ਨੇ ਅਗਲੇ 24 ਘੰਟਿਆਂ ਵਿੱਚ 26.1.24 (ਦੁਪਹਿਰ 2 ਵਜੇ) ਤੱਕ ਪੰਜਾਬ ਦੇ ਜ਼ਿਆਦਾਤਰ ਸਥਾਨਾਂ ‘ਤੇ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਐਸਡੀਐਮਏ ਨੇ ਲੋਕਾਂ ਨੂੰ ਠੰਡ ਤੋਂ ਬਚਣ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਹੈ।
ਪੰਜਾਬ ਐਸ.ਡੀ.ਐਮ.ਏ ਨੇ ਕਿਹਾ ਕਿ ਕੜਾਕੇ ਦੀ ਠੰਢ ਵਿੱਚ ਬੱਚਿਆਂ ਅਤੇ ਬਜ਼ੁਰਗਾਂ ਨੂੰ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ। ਜਿੰਨਾ ਸੰਭਵ ਹੋ ਸਕੇ ਘਰ ਦੇ ਅੰਦਰ ਰਹੋ, ਧੁੰਦ ਦੌਰਾਨ ਯਾਤਰਾ ਨੂੰ ਘੱਟ ਤੋਂ ਘੱਟ ਕਰੋ ਅਤੇ ਸਰਦੀਆਂ ਦੇ ਢੁਕਵੇਂ ਕੱਪੜੇ ਪਾਓ। ਜੇਕਰ ਤੁਹਾਨੂੰ ਬੁਖਾਰ, ਸਿਰ ਦਰਦ ਅਤੇ ਜ਼ੁਕਾਮ ਦੇ ਨਾਲ ਸਾਹ ਲੈਣ ਵਿੱਚ ਤਕਲੀਫ ਮਹਿਸੂਸ ਹੋਵੇ ਤਾਂ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰੋ। ਫਾਇਰਪਲੇਸ ਅਤੇ ਹੀਟਰ ਦੀ ਵਰਤੋਂ ਕਰਦੇ ਸਮੇਂ ਸਾਵਧਾਨ ਰਹੋ, ਕਿਉਂਕਿ ਇਹ ਆਮ ਤੌਰ ‘ਤੇ ਆਕਸੀਜਨ ਦੀ ਕਮੀ ਦਾ ਕਾਰਨ ਬਣਦੇ ਹਨ।
ਦੱਸ ਦਈਏ ਕਿ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਮੋਹਾਲੀ ਦੇ ਤਾਪਮਾਨ ‘ਚ 5.1 ਡਿਗਰੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਪਠਾਨਕੋਟ ਵਿੱਚ 4.6 ਡਿਗਰੀ, ਰੋਪੜ ਵਿੱਚ 4.5 ਡਿਗਰੀ ਅਤੇ ਬਰਨਾਲਾ ਵਿੱਚ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਦੂਜੇ ਪਾਸੇ ਅੰਮ੍ਰਿਤਸਰ ‘ਚ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਨਾ-ਮਾਤਰ ਮੰਨੀ ਜਾਂਦੀ ਹੈ, ਜਦਕਿ ਗੁਰਦਾਸਪੁਰ ‘ਚ 1.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।