ਪੰਜਾਬ ‘ਚ ਅਗਲੇ 2 ਦਿਨਾਂ ਤੱਕ ਬੰਦ ਰਹਿਣਗੇ ਬੈਂਕ
By admin / January 23, 2024 / No Comments / Punjabi News
ਚੰਡੀਗੜ੍ਹ : ਪੰਜਾਬ ਵਿੱਚ ਹੁਣੇ ਹੁਣੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ 2 ਦਿਨ ਲਈ ਬੈਂਕ ਬੰਦ ਰਹਿਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅਗਲੇ 2 ਦਿਨਾਂ ਤੱਕ ਸਹਿਕਾਰੀ ਬੈਂਕ (Cooperative Bank) ਬੰਦ ਰਹਿਣਗੇ। ਬੈਂਕ ਕਰਮਚਾਰੀ ਯੂਨੀਅਨ ਨੇ ਹੜਤਾਲ ਦਾ ਵੱਡਾ ਐਲਾਨ ਕੀਤਾ ਹੈ। ਯੂਨੀਅਨ ਵੱਲੋਂ ਚੰਡੀਗੜ੍ਹ ਵਿੱਚ 2 ਦਿਨ ਦੀ ਹੜਤਾਲ ਕੀਤੀ ਜਾਵੇਗੀ, ਯਾਨੀ 24 ਅਤੇ 25 ਜਨਵਰੀ ਨੂੰ ਬੈਂਕ ਬੰਦ ਦਾ ਐਲਾਨ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਬੈਂਕ ਕਰਮਚਾਰੀ ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਯੂਨੀਅਨ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਲੱਭਿਆ ਜਾ ਰਿਹਾ, ਜਿਸ ਕਾਰਨ ਉਹ ਚੰਡੀਗੜ੍ਹ ਵਿੱਚ 2 ਦਿਨ ਬੈਂਕ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕਰਨਗੇ।