ਪੰਜਾਬ ‘ਚ ਨਾਬਾਲਗ ਲੜਕੀ ਨੇ ਬੱਚੇ ਨੂੰ ਦਿੱਤਾ ਜਨਮ
By admin / June 27, 2024 / No Comments / Punjabi News
ਪੰਜਾਬ : ਮੋਗਾ ਜ਼ਿਲ੍ਹੇ (Moga District) ਦੇ ਇੱਕ ਪਿੰਡ ਦੀ 17 ਸਾਲਾ ਲੜਕੀ ਵੱਲੋਂ ਬੱਚੇ ਨੂੰ ਜਨਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਪੀੜਤ ਲੜਕੀ ਦੀ ਭੈਣ ਦੇ ਬਿਆਨ ਮੁਤਾਬਕ ਮਹਿਲਾ ਅਧਿਕਾਰੀਆਂ ਨੇ ਨਾਬਾਲਗ ਨਾਲ ਬਲਾਤਕਾਰ ਕਰਨ ਦੇ ਦੋਸ਼ ‘ਚ 50 ਸਾਲਾ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਇਸ ਸਬੰਧੀ ਜਦੋਂ ਥਾਣਾ ਸਦਰ ਦੇ ਮੁੱਖ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।