ਚੰਡੀਗੜ੍ਹ: ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸਤੰਬਰ ਮਹੀਨੇ ਗ੍ਰਾਮ ਪੰਚਾਇਤ ਚੋਣਾਂ (Gram Panchayat Elections) ਹੋ ਸਕਦੀਆਂ ਹਨ। ਇਸ ਸਬੰਧੀ ਪੰਜਾਬ ਦੇ ਏ.ਜੀ. ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਭਰੋਸਾ ਦਿੱਤਾ ਗਿਆ ਹੈ। ਇਸ ਭਰੋਸੇ ਤੋਂ ਬਾਅਦ ਅਦਾਲਤ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਨਗਰ ਨਿਗਮ ਚੋਣਾਂ ਸਬੰਧੀ ਏ.ਜੀ. ਨੇ 3 ਹਫਤਿਆਂ ਦਾ ਸਮਾਂ ਮੰਗਿਆ ਹੈ ਕਿਉਂਕਿ ਇਸ ਨਾਲ ਜੁੜਿਆ ਮਾਮਲਾ ਸੁਪਰੀਮ ਕੋਰਟ ‘ਚ ਵੀ ਚੱਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਕੁੱਲ 13241 ਪੰਚਾਇਤਾਂ ਹਨ, ਜਦੋਂ ਕਿ 153 ਬਲਾਕ ਕੌਂਸਲਾਂ ਅਤੇ 23 ਜ਼ਿਲ੍ਹਾ ਪਰਿਸ਼ਦ ਹਨ। ਪਿਛਲੇ ਸਾਲ ਪੰਜਾਬ ਸਰਕਾਰ ਨੇ 11 ਅਗਸਤ 2023 ਨੂੰ ਆਪਣਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਹੀ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ, ਜਿਸ ਕਾਰਨ ਜ਼ਿਆਦਾਤਰ ਸਰਪੰਚ ਇਸ ਦੇ ਵਿਰੋਧ ‘ਚ ਆ ਗਏ ਸਨ।
ਉਨ੍ਹਾਂ ਕਿਹਾ ਕਿ ਸਰਕਾਰ ਛੇ ਮਹੀਨੇ ਪਹਿਲਾਂ ਉਨ੍ਹਾਂ ਨੂੰ ਹਟਾ ਕੇ ਉਨ੍ਹਾਂ ਦਾ ਹੱਕ ਖੋਹ ਰਹੀ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਲਈ ਇਹ ਚੋਣਾਂ ਬਹੁਤ ਚੁਣੌਤੀਪੂਰਨ ਹੋਣਗੀਆਂ, ਜਿਸ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ‘ਚ ਜੁਟੀਆਂ ਹੋਈਆਂ ਹਨ।