November 5, 2024

ਪੰਜਾਬ ‘ਚ ਭਲਕੇ ਪੈਟਰੋਲ ਪੰਪ ਰਹਿਣਗੇ ਬੰਦ

ਚੰਡੀਗੜ੍ਹ : ਕਿਸਾਨ ਅੰਦੋਲਨ ਦੇ ਵਿਚਕਾਰ ਪੰਜਾਬ ਦੇ ਪੈਟਰੋਲ ਪੰਪ (petrol pump) ਮਾਲਕ ਵੀ ਕਿਸਾਨਾਂ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ। ਅਜਿਹੇ ‘ਚ ਪੈਟਰੋਲ ਪੰਪ ਮਾਲਕਾਂ ਨੇ ਐਲਾਨ ਕੀਤਾ ਹੈ ਕਿ ਕੱਲ ਯਾਨੀ ਸ਼ੁੱਕਰਵਾਰ ਨੂੰ ਪੰਜਾਬ ‘ਚ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ 4 ਘੰਟੇ ਲਈ ਬੰਦ ਰਹਿਣਗੇ। ਪੰਪ ਮਾਲਕ ਨੇ ਅੱਜ ਪੂਰਾ ਦਿਨ ਪੈਟਰੋਲ ਨਾ ਖਰੀਦਣ ਦਾ ਫ਼ੈਸਲਾ ਕੀਤਾ ਹੈ। ਪੈਟਰੋਲ ਪੰਪ ਐਸੋਸੀਏਸ਼ਨ (Petrol Pump Association) ਦੀ ਜ਼ਿਲ੍ਹਾ ਇਕਾਈ ਦੇ ਆਗੂ ਯੋਗਿੰਦਰ ਪਾਲ ਢੀਂਗਰਾ ਨੇ ਕਿਹਾ ਕਿ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ, ਜੋ ਕਿ ਅਤਿ ਨਿੰਦਣਯੋਗ ਹੈ। ਅਜਿਹੇ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਵੀ ਹੱਕ ਵਿੱਚ ਆ ਗਈ ਹੈ। ਇਸ ਦੇ ਨਾਲ ਹੀ 22 ਫਰਵਰੀ ਨੂੰ ਪੈਟਰੋਲ ਪੰਪਾਂ ਦੀ ਪੂਰੇ ਦਿਨ ਦੀ ਹੜਤਾਲ ਰੱਖੀ ਜਾਵੇਗੀ।

ਦੱਸ ਦੇਈਏ ਕਿ ਪਿਛਲੇ 7 ਸਾਲਾਂ ਤੋਂ ਪੈਟਰੋਲ ਅਤੇ ਡੀਜ਼ਲ ਦੀ ਕਮਿਸ਼ਨ ਰਾਸ਼ੀ ਵਿੱਚ ਕੋਈ ਵਾਧਾ ਨਾ ਕੀਤੇ ਜਾਣ ਕਾਰਨ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਵੱਲੋਂ ਇਹ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਡੀਲਰ ਐਸੋਸੀਏਸ਼ਨ ਵੱਲੋਂ ਪੈਟਰੋਲੀਅਮ ਕੰਪਨੀਆਂ ਤੋਂ ਤੇਲ ਨਾ ਖਰੀਦਣ ਅਤੇ ਨਾ ਵੇਚਣ ਦੀ ਦਿੱਤੀ ਗਈ ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਸਮੇਂ ਦੌਰਾਨ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਸ਼ੁਰੂ ਕੀਤਾ ਗਿਆ ਅੰਦੋਲਨ ਵੀ ਅੱਗ ਵਿੱਚ ਤੇਲ ਪਾਵੇਗਾ ਕਿਉਂਕਿ ਪੰਜਾਬ ਵਿੱਚ ਟ੍ਰੈਫਿਕ ਜਾਮ ਹੋਣ ਕਾਰਨ ਕਿਸਾਨਾਂ ਦੇਸ਼ ਭਰ ਦੇ ਪੈਟਰੋਲ ਪੰਪਾਂ ‘ਤੇ ਤੇਲ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦਾ ਡਰ ਲਗਾਤਾਰ ਵਧਦਾ ਜਾ ਰਿਹਾ ਹੈ।

ਇਸ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਲੁਧਿਆਣਾ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਚਦੇਵਾ ਨੇ ਦਾਅਵਾ ਕੀਤਾ ਕਿ ਪੈਟਰੋਲੀਅਮ ਵਪਾਰੀਆਂ ਨੇ ਮਜਬੂਰੀ ਵੱਸ 15 ਅਤੇ 22 ਫਰਵਰੀ ਨੂੰ ਪੈਟਰੋਲ ਅਤੇ ਡੀਜ਼ਲ ਦੀ ਖਰੀਦ-ਵੇਚ ਨਾ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਡੀਲਰ ਨਹੀਂ ਚਾਹੁੰਦੇ ਕਿ ਆਮ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕਮੀ ਦਾ ਸਾਹਮਣਾ ਕਰਨਾ ਪਵੇ ਜੋ ਉਨ੍ਹਾਂ ਦੀਆਂ ਰੋਜ਼ਾਨਾ ਲੋੜਾਂ ਦਾ ਅਹਿਮ ਹਿੱਸਾ ਬਣ ਚੁੱਕੇ ਹਨ।

By admin

Related Post

Leave a Reply