November 19, 2024

ਪੰਜਾਬ ‘ਚ ਮੌਸਮ ‘ਚ ਆਈ ਅਚਾਨਕ ਤਬਦੀਲੀ, ਮੀਂਹ ਪੈਣ ਦੀ ਵੀ ਹੋਈ ਭਵਿੱਖਬਾਣੀ

ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ ...

ਚੰਡੀਗੜ੍ਹ : ਪੰਜਾਬ ਵਿੱਚ ਮੌਸਮ ਵਿੱਚ ਅਚਾਨਕ ਤਬਦੀਲੀ ਆਈ ਹੈ ਅਤੇ ਲੋਕਾਂ ਨੇ ਕੜਾਕੇ ਦੀ ਠੰਢ ਮਹਿਸੂਸ ਕਰਨੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਅੱਜ ਸਵੇਰ ਤੋਂ ਹੀ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਪੰਜਾਬ ‘ਚ ਪਹਾੜਾਂ ‘ਤੇ ਬਰਫਬਾਰੀ ਕਾਰਨ ਠੰਡ ਵਧ ਗਈ ਹੈ।

ਇਸ ਦੇ ਨਾਲ ਹੀ ਅੱਜ ਕਈ ਇਲਾਕਿਆਂ ‘ਚ ਮੌਸਮ ਦੀ ਪਹਿਲੀ ਧੁੰਦ ਦੇਖਣ ਨੂੰ ਮਿਲੀ। ਖਰੜ ਵੀ ਧੁੰਦ ਦੀ ਲਪੇਟ ਵਿਚ ਰਿਹਾ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਲੋਕ ਆਪਣੇ ਵਾਹਨਾਂ ਦੀਆਂ ਲਾਈਟਾਂ ਜਗਾ ਕੇ ਚੱਲ ਰਹੇ ਸਨ। ਧੁੰਦ ਇੰਨੀ ਸੰਘਣੀ ਸੀ ਕਿ ਸਾਹਮਣੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਜਿੱਥੇ 15 ਨਵੰਬਰ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ, ਉੱਥੇ ਹੀ ਅਗਲੇ 4 ਦਿਨਾਂ ਵਿੱਚ ਸੂਬੇ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸ਼ਾਮ ਤੋਂ ਮੌਸਮ ਬਦਲ ਸਕਦਾ ਹੈ।

By admin

Related Post

Leave a Reply